19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਨੌਰ 'ਚ ਹੋਈ ਬੇਅਦਬੀ ਦੀ ਘਟਨਾ ਮੰਦਭਾਗੀ, ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ- ਮਸ਼ਿੰਗਣ <br/>

ਅਜੀਤ ਡੈਸਕ 31-12-2025
ਦੇਵੀਗੜ੍ਹ, 30 ਦਸੰਬਰ (ਰਾਜਿੰਦਰ ਸਿੰਘ ਮੌਜੀ)-ਕਸਬਾ ਸਨੌਰ ਵਿਖੇ ਇਕ ਪਾਠੀ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਸੀਨੀਅਰ ਆਗੂ ਅਤੇ ਬਲਾਕ ਸਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਮਸ਼ਿੰਗਣ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀਆਂ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਮਸ਼ਿੰਗਣ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਿਤ ਗੁਰੂ ਹਨ ਅਤੇ ਉਨ੍ਹਾਂ ਦੀ ਬੇਅਦਬੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਮਸ਼ਿੰਗਣ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਗਿ੍ਫ਼ਤਾਰ ਕੀਤੇ ਗਏ ਦੋਸੀ ਦੇ ਖ਼ਿਲਾਫ਼ ਬਿਨਾਂ ਕਿਸੇ ਢਿੱਲ-ਮੱਠ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਅਜਿਹੀ ਮਿਸਾਲੀ ਸਜਾ ਦਿੱਤੀ ਜਾਵੇ ਕਿ ਭਵਿੱਖ 'ਚ ਕੋਈ ਵੀ ਅਜਿਹਾ ਪਾਪ ਕਰਨ ਦੀ ਜੁਰਅਤ ਨਾ ਕਰ ਸਕੇ | ਇਸ ਦੌਰਾਨ ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਘਿਣਾਉਣੀ ਹਰਕਤ 'ਚ ਸ਼ਾਮਲ ਦੋਸ਼ੀ ਅਤੇ ਉਸ ਦੇ ਪਰਿਵਾਰ ਦਾ ਮੁਕੰਮਲ ਸਮਾਜਿਕ ਬਾਈਕਾਟ ਕੀਤਾ ਜਾਵੇ |

ਪਿਛਲੀ ਖ਼ਬਰ ਮਨਰੇਗਾ ਸਕੀਮ ਨੂੰ ਖ਼ਤਮ ਕਰਨ ਦਾ ਫ਼ੈਸਲਾ ਪਿੰਡਾਂ ਦੀ ਰੀੜ੍ਹ ਤੋੜਨ ਦੇ ਬਰਾਬਰ- ਜਸਵਿੰਦਰ ਸਿੰਘ ਕਾਕਾ ਅਗਲੀ ਖ਼ਬਰ 'ਆਪ' ਦੇ ਪਟਿਆਲਾ ਦਿਹਾਤੀ ਤੋਂ ਯੂਥ ਵਿੰਗ ਦੇ ਸ਼ਿਵਰਾਜ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।