18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਡਾ. ਜਗਦੀਪ ਸਿੰਘ ਨੇ ਗਣਤੰਤਰ ਦਿਵਸ ਪਰੇਡ ਲਈ ਚੁਣੇ ਪੰਜਾਬੀ ਯੂਨੀਵਰਸਿਟੀ ਦੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 31-12-2025
ਪਟਿਆਲਾ, 30 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਤੋਂ ਦੋ ਵਲੰਟੀਅਰਾਂ ਦੀ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਲਈ ਚੋਣ ਹੋਈ ਹੈ | ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਇਨ੍ਹਾਂ ਵਲੰਟੀਅਰਾਂ ਦਾ ਸਨਮਾਨ ਕੀਤਾ ਗਿਆ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਚੁਣੇ ਹੋਏ ਵਲੰਟੀਅਰਾਂ ਦੀ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਉਪਲੱਬਧੀ ਯੂਨੀਵਰਸਿਟੀ ਤੇ ਐੱਨ. ਐੱਸ. ਐੱਸ. ਵਿਭਾਗ ਲਈ ਮਾਣ ਵਾਲ਼ੀ ਗੱਲ ਹੈ | ਉਨ੍ਹਾਂ ਵਲੰਟੀਅਰਾਂ ਨੂੰ ਪਰੇਡ ਵਿਚ ਭਾਗ ਲੈਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਐੱਨ. ਐੱਸ. ਐੱਸ. ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਪੂਰੇ ਪੰਜਾਬ ਵਿਚੋਂ ਚਾਰ ਵਲੰਟੀਅਰ ਲੜਕੀਆਂ ਨੂੰ ਚੁਣਿਆ ਗਿਆ ਹੈ, ਜਿਨ੍ਹਾਂ ਵਿਚੋਂ ਦੋ ਵਲੰਟੀਅਰ ਅਮਨਪ੍ਰੀਤ ਕੌਰ (ਪੀ. ਐੱਮ. ਐੱਨ. ਕਾਲਜ ਰਾਜਪੁਰਾ) ਤੇ ਉਜਵਲਦੀਪ ਕੌਰ(ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ) ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨਾਲ ਸਬੰਧਤ ਹਨ | ਇਸ ਮੌਕੇ ਯੂਨੀਵਰਸਿਟੀ ਤੇ ਪੀ. ਐੱਮ. ਐੱਨ. ਕਾਲਜ ਰਾਜਪੁਰਾ ਦੇ ਪ੍ਰੋਗਰਾਮ ਅਫ਼ਸਰ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਟੈਕਸਦਾਤਾ ਜਾਗਰੂਕਤਾ ਅਤੇ ਸਿੱਖਿਆ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।