18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ

ਅਜੀਤ ਡੈਸਕ 31-12-2025
ਨਾਭਾ, 30 ਦਸੰਬਰ (ਜਗਨਾਰ ਸਿੰਘ ਦੁਲੱਦੀ)-ਐਡੂਮੌਂਟ ਵਰਲਡ ਸਕੂਲ 'ਚ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਇਕ ਮਹੱਤਵਪੂਰਨ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਤੇ ਯੋਗਤਾਵਾਂ ਦੇ ਅਨੁਸਾਰ ਸਹੀ ਵਿਸ਼ਾ ਚੋਣ ਅਤੇ ਭਵਿੱਖੀ ਕਰੀਅਰ ਵਿਕਲਪਾਂ ਬਾਰੇ ਮਾਰਗ ਦਰਸ਼ਨ ਦੇਣਾ ਸੀ, ਨਾਲ ਹੀ ਮਾਪਿਆਂ ਨੂੰ ਵੀ ਇਸ ਪ੍ਰਕਿਰਿਆ ਦਾ ਸਰਗਰਮ ਹਿੱਸਾ ਬਣਾਉਣਾ ਸੀ | ਇਸ ਪ੍ਰੋਗਰਾਮ 'ਚ ਵਿਸ਼ੇਸ਼ ਮਹਿਮਾਨ ਵਜੋਂ ਐੱਸ.ਕੇ. ਕਾਲਾ ਨੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ 'ਚ ਐੱਸ. ਕੇ ਕਾਲਾ ਵਲੋਂ ਸਾਇੰਸ, ਕਾਮਰਸ ਤੇ ਆਰਟਸ ਸਮੇਤ ਵੱਖ-ਵੱਖ ਅਕਾਦਮਿਕ ਖੇਤਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਨਵੀਂ ਉੱਭਰਦੀਆਂ ਕਰੀਅਰ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਦੋਹਾਂ ਨੇ ਆਪਣੇ ਸਵਾਲ, ਸੰਦੇਹ ਅਤੇ ਚਿੰਤਾਵਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ, ਜਿਨ੍ਹਾਂ ਦੇ ਸੰਤੁਸ਼ਟੀਜਨਕ ਜਵਾਬ ਮਾਹਿਰਾਂ ਵਲੋਂ ਦਿੱਤੇ ਗਏ | ਇਸ ਨਾਲ ਬੱਚਿਆਂ ਤੇ ਮਾਪਿਆਂ ਵਿਚਕਾਰ ਬਿਹਤਰ ਸਮਝ ਅਤੇ ਭਰੋਸਾ ਵਿਕਸਿਤ ਹੋਇਆ | ਸਕੂਲ ਪ੍ਰਬੰਧਨ ਨੇ ਇਸ ਤਰ੍ਹਾਂ ਦੇ ਸਾਂਝੇ ਕਰੀਅਰ ਮਾਰਗਦਰਸ਼ਨ ਸੈਸ਼ਨਾਂ ਦੀ ਮਹੱਤਤਾ ਬਾਰੇ ਕਿਹਾ ਕਿ ਮਾਪਿਆਂ ਦੀ ਭਾਗੀਦਾਰੀ ਨਾਲ ਵਿਦਿਆਰਥੀਆਂ ਨੂੰ ਸਹੀ ਦਿ੍ਸ਼ ਤੇ ਮਜ਼ਬੂਤ ਸਹਾਰਾ ਮਿਲਦਾ ਹੈ | ਭਵਿੱਖ 'ਚ ਵੀ ਅਜਿਹੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਡਾ. ਜਗਦੀਪ ਸਿੰਘ ਨੇ ਗਣਤੰਤਰ ਦਿਵਸ ਪਰੇਡ ਲਈ ਚੁਣੇ ਪੰਜਾਬੀ ਯੂਨੀਵਰਸਿਟੀ ਦੇ ਦੋ ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਕੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।