18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕਾਲਕਾ ਰੋਡ 'ਤੇ ਲੰਗਰ ਲਗਾਇਆ

ਅਜੀਤ ਡੈਸਕ 31-12-2025
ਰਾਜਪੁਰਾ, 30 ਦਸੰਬਰ (ਜੀ. ਪੀ. ਸਿੰਘ)-ਸਥਾਨਕ ਕਾਲਕਾ ਰੋਡ 'ਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੇ ਸੰਬੰਧ 'ਚ ਸੁਖਬੀਰ ਸਿੰਘ ਭੂਰੀਮਾਜਰਾ ਸਾਬਕਾ ਚੇਅਰਮੈਨ ਪੰਜਾਬ ਰਾਜਪੂਤ ਭਲਾਈ ਬੋਰਡ, ਬਲਵਿੰਦਰ ਸਿੰਘ ਨਾਗੀ, ਅਮਨਦੀਪ ਸਿੰਘ ਨਾਗੀ ਸਾਬਕਾ ਨਗਰ ਕੌਂਸਲ ਪ੍ਰਧਾਨ, ਸੁਖਪ੍ਰੀਤ ਸਿੰਘ ਦੇਖ-ਰੇਖ ਹੇਠ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਦੇ ਨਾਲ ਲੰਗਰ ਲਗਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਆਪਣੇ ਸਾਥੀਆਂ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਯੂਥ ਕਾਂਗਰਸ ਰਾਜਪੁਰਾ ਦਿਹਾਤੀ ਦੇ ਪ੍ਰਧਾਨ ਨਵਪ੍ਰੀਤ ਸਿੰਘ ਨਵੀ, ਕੌਂਸਲਰ ਭੁਪਿੰਦਰ ਸਿੰਘ ਸੰਜੂ ਸਮੇਤ ਹੋਰ ਉਨ੍ਹਾਂ ਦੇ ਨਾਲ ਪੁੱਜੇ ਅਤੇ ਲੰਗਰ ਦੀ ਸ਼ੁਰੂਆਤ ਕਰਵਾਈ | ਸਾਬਕਾ ਵਿਧਾਇਕ ਕੰਬੋਜ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਵਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ | ਇਸ ਮੌਕੇ ਅਮਰਜੀਤ ਸਿੰਘ ਲਿੰਕਨ, ਸ਼ਬਦ ਸਿੰਘ ਨਾਗੀ, ਜੋਗਿੰਦਰ ਸਿੰਘ ਪੰਨੂ, ਲਖਮੀਰ ਸਿੰਘ ਲੱਖਾ ਸੋਟੀ, ਕਰਨ ਸਿੰਘ ਪੰਨੂ, ਅਮਰਜੀਤ ਸਿੰਘ ਸ਼ਿੰਗਾਰੀ ਸਮੇਤ ਹੋਰਨਾਂ ਨੇ ਲੰਗਰਾਂ ਦੀ ਸੇਵਾ ਕੀਤੀ |
ਪਿਛਲੀ ਖ਼ਬਰ ਮਨਰੇਗਾ ਕਾਨੂੰਨ ਨੂੰ ਬਚਾਉਣ ਲਈ ਘਨੌਰ 'ਚ ਮਜ਼ਦੂਰਾਂ ਦਾ ਵਿਸ਼ਾਲ ਪ੍ਰਦਰਸ਼ਨ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।