18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਡਾ. ਗਾਂਧੀ ਨੇ ਘੱਗਰ ਹੜ੍ਹ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੇਂਦਰੀ ਮੰਤਰੀ ਨੂੰ ਕੀਤੀ ਅਪੀਲ

ਅਜੀਤ ਡੈਸਕ 31-12-2025
ਪਟਿਆਲਾ, 30 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸੰਸਦ ਭਵਨ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨਾਲ ਮੁਲਾਕਾਤ ਕਰਕੇ ਘੱਗਰ ਦਰਿਆ ਕਾਰਨ ਲੰਮੇ ਸਮੇਂ ਤੋਂ ਚੱਲ ਰਹੀ ਅਤੇ ਮੁੜ-ਘੁੜ ਆਉਂਦੇ ਹੜ੍ਹਾਂ ਦੀ ਸਮੱਸਿਆ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਡਾ. ਗਾਂਧੀ ਨੇ ਪਟਿਆਲਾ ਜ਼ਿਲ੍ਹੇ ਅਤੇ ਨਾਲ ਲੱਗਦੇ ਖੇਤਰਾਂ ਦੇ ਪਿੰਡਾਂ ਵਿਚ ਹਰ ਸਾਲ ਆਉਣ ਵਾਲੇ ਹੜ੍ਹਾਂ ਨਾਲ ਲੋਕਾਂ ਨੂੰ ਪੈ ਰਹੀ ਭਾਰੀ ਮੁਸ਼ਕਲ ਵੱਲ ਧਿਆਨ ਦਿਵਾਇਆ | ਉਨ੍ਹਾਂ ਨੇ ਹਾਂਸੀ ਬੁਟਾਣਾ ਨਹਿਰ ਪ੍ਰਣਾਲੀ ਦੀ ਡੀ-ਸਿਲਟਿੰਗ ਦੀ ਘਾਟ, ਘੱਗਰ ਲਈ ਹੜ੍ਹ ਪ੍ਰਬੰਧਨ ਯੋਜਨਾ ਦੀ ਕਮੀ ਅਤੇ ਪੰਜਾਬ-ਹਰਿਆਣਾ ਦਰਮਿਆਨ ਸਹਿਯੋਗ ਦੀ ਘਾਟ ਨੂੰ ਮੁੱਖ ਕਾਰਨ ਦੱਸਿਆ | ਉਨ੍ਹਾਂ ਕਿਹਾ ਕਿ ਇਸ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ, ਘਰਾਂ ਨੂੰ ਹਾਨੀ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਭਾਰੀ ਤਕਲੀਫ਼ਾਂ ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਡਾ. ਗਾਂਧੀ ਨੇ ਘੱਗਰ ਦੇ ਪਾਣੀ ਦੇ ਅਸਥਾਈ ਹੱਲ ਨੂੰ ਨਾਕਾਫ਼ੀ ਦੱਸਦਿਆਂ ਇਸ ਸਮੱਸਿਆ ਦੇ ਸਥਾਈ ਅਤੇ ਸਮਾਂਬੱਧ ਹੱਲ ਦੀ ਲੋੜ 'ਤੇ ਜ਼ੋਰ ਦਿੱਤਾ, ਜਿਸ 'ਤੇ ਕੇਂਦਰੀ ਮੰਤਰੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਵੇਖਣ ਅਤੇ ਸੰਬੰਧਿਤ ਰਾਜ ਸਰਕਾਰਾਂ ਨਾਲ ਸਹਿਯੋਗ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਟੌਹੜਾ ਇੰਸਟੀਚਿਊਟ ਵਿਖੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਮਨਰੇਗਾ ਕਾਨੂੰਨ ਨੂੰ ਬਚਾਉਣ ਲਈ ਘਨੌਰ 'ਚ ਮਜ਼ਦੂਰਾਂ ਦਾ ਵਿਸ਼ਾਲ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।