18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਟੈਗੋਰ ਇੰਟਰਨੈਸ਼ਨਲ ਸਕੂਲ 'ਚ ਸ਼ਹੀਦੀ ਪੁਰਬ ਮਨਾਇਆ

ਅਜੀਤ ਡੈਸਕ 31-12-2025
ਦੇਵੀਗੜ੍ਹ 30 ਦਸੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਵਿਚ ਦੋ ਦਿਨਾ ਸ਼ਹੀਦੀ ਪੁਰਬ ਮਨਾਇਆ ਗਿਆ¢ ਇਹ ਸਮਾਗਮ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸੀ¢ ਇਸ ਦÏਰਾਨ ਵਿਦਿਆਰਥੀਆਂ ਵਲੋਂ ਸ਼ਹੀਦੀ ਪੁਰਬ ਨਾਲ ਸੰਬੰਧਿਤ ਦਿਲ ਨੂੰ ਛੂਹਣ ਵਾਲੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ¢ ਸਕੂਲ ਦੇ ਨਿਰਦੇਸ਼ਕ ਗÏਰਵ ਗੁਲਾਟੀ , ਪ੍ਰੈਜੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਲਈ ਅਮਰ ਪ੍ਰੇਰਣਾ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ ਦੇ ਮਾਰਗ 'ਤੇ ਤੁਰਨ, ਨਿਆਂ ਲਈ ਡਟੇ ਰਹਿਣ ਅਤੇ ਗੁਰੂ ਸਾਹਿਬਾਂ ਦੇ ਦਰਸਾਏ ਰਸਤੇ 'ਤੇ ਚਲਣ ਲਈ ਪ੍ਰੇਰਿਤ ਕੀਤਾ¢ ਸਮੂਹ ਟੈਗੋਰ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਹ ਸੰਦੇਸ਼ ਦਿੱਤਾ ਗਿਆ ਕਿ ਅਜਿਹੇ ਸਮਾਗਮ ਬੱਚਿਆਂ ਦੇ ਚਰਿੱਤਰ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ¢
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਨੇ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ 'ਤੇ ਲਗਾਈ ਪਾਬੰਦੀ ਅਗਲੀ ਖ਼ਬਰ ਟੌਹੜਾ ਇੰਸਟੀਚਿਊਟ ਵਿਖੇ ਵਿਸ਼ੇਸ਼ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।