29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸੀ.ਐਮ. ਦੀ ਯੋਗਸ਼ਾਲਾ ਤਹਿਤ ਕੱਲ੍ਹ ਮਨਾਇਆ ਜਾਵੇਗਾ ਯੋਗ ਦਿਵਸ

ਅਜੀਤ ਡੈਸਕ 20-06-2025
ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ 'ਚ ਜ਼ਿਲ੍ਹਾ ਪੱਧਰੀ ਸਮਾਗਮ ਸਵੇਰੇ 5.30 ਵਜੇ ਦਰਬਾਰ ਗੰਜ ਫ਼ਰੀਦਕੋਟ ਵਿਖੇ ਹੋਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀ ਸੰਬੰਧੀ ਮੀਟਿੰਗ ਦੌਰਾਨ ਦਿੱਤੀ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ | ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਦੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਕੋਟਕਪੂਰਾ ਦੇ ਲਾਜਪਤ ਪਾਰਕ ਸਾਹਮਣੇ ਤਹਿਸੀਲ ਕੰਪਲੈਕਸ ਅਤੇ ਜੈਤੋ ਵਿਖੇ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਵਿਖੇ ਯੋਗ ਸਮਾਗਮ ਕਰਵਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਸਮਾਗਮਾਂ ਵਿਚ ਪਿੰਡਾਂ ਦੇ ਸਰਪੰਚਾਂ, ਪੰਚਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ | ਇਸੇ ਤਰ੍ਹਾਂ ਐਨ.ਜੀ.ਓ, ਆਮ ਲੋਕਾਂ ਤੋਂ ਇਲਾਵਾ ਖੇਡ ਵਿਭਾਗ ਨਾਲ ਸਬੰਧਿਤ ਖਿਡਾਰੀ ਤੇ ਸਕੂਲਾਂ ਦੇ ਬੱਚੇ ਵੀ ਇਨ੍ਹਾਂ ਸਮਾਗਮਾਂ ਵਿਚ ਭਾਗ ਲੈਣਗੇ | ਉਨ੍ਹਾਂ ਨੇ ਨੋਡਲ ਵਿਭਾਗ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਨੂੰ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਤੇ ਲੋੜ ਅਨੁਸਾਰ ਦੂਜੇ ਵਿਭਾਗਾਂ ਤੋਂ ਸਹਿਯੋਗ ਲੈਣ | ਉਨ੍ਹਾਂ ਪੀਣ ਵਾਲੇ ਪਾਣੀ, ਸ਼ਾਮੇਆਨੇ, ਸਾਊਾਡ, ਬੈਕਡਰਾਪ, ਦਰੀਆਂ ਆਦਿ ਦੇ ਪ੍ਰਬੰਧ ਵੀ ਕਰਨ ਨੂੰ ਕਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੇ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਜਨਰਲ) ਗੁਰਕਿਰਨਦੀਪ ਸਿੰਘ ਸਿੱਧੂ ਹੋਣਗੇ, ਜਦੋਂ ਕਿ ਕੋਟਕਪੂਰਾ ਵਿਖੇ ਐਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ ਅਤੇ ਜੈਤੋ ਵਿਖੇ ਐਸ.ਡੀ.ਐਮ. ਜੈਤੋ ਸੂਰਜ ਕੁਮਾਰ ਹੋਣਗੇ | ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਵਰਿੰਦਰ ਸਿੰਘ, ਐਸ.ਡੀ.ਐਮ. ਜੈਤੋ ਸੂਰਜ ਕੁਮਾਰ, ਡੀ.ਡੀ.ਪੀ.ਓ ਰਣਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਨਿਰਮਲਜੀਤ ਸਿੰਘ ਬਰਾੜ, ਡਾ. ਨਵਜੋਤਪ੍ਰੀਤ ਕੌਰ ਜ਼ਿਲ੍ਹਾ ਆਯੂਰਵੈਦਿਕ ਅਫ਼ਸਰ, ਜ਼ਿਲ੍ਹਾ ਕੋਆਰਡੀਨੇਟਰ ਯੋਗ ਨੇਹਾ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

19 ਐਫ.ਡੀ.ਕੇ 12
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਪਿੰਡ ਕਟੋਰੇਵਾਲਾ 'ਚੋਂ ਅਗਵਾ ਨੌਜਵਾਨ ਨੂੰ ਪੁਲਿਸ ਨੇ ਵਾਪਸ ਲਿਆਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।