ਸਾਦਿਕ, 19 ਜੂਨ (ਆਰ.ਐਸ.ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਬਲਾਕ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ. ਸੁਰਜੀਤ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਹੋਈ | ਬਲਾਕ ਦੇ ਸਕੱਤਰ ਡਾ. ਪਰਮੇਸ਼ਰ ਸਿੰਘ ਨੇ ਸਭਨਾਂ ਨੂੰ ਜੀ ਆਇਆਂ ਕਿਹਾ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਐਸੋਸੀਏਸ਼ਨ ਨਾਲ ਸੰਬੰਧਿਤ ਮੈਂਬਰਾਂ ਦੇ ਨੇੜਲੇ ਰਿਸ਼ਤੇਦਾਰਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਦੋ ਮਿੰਟ ਦਾ ਮੌਨ ਧਾਰ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ | ਇਸ ਉਪਰੰਤ ਜ਼ਿਲ੍ਹਾ ਜਨਰਲ ਸਕੱਤਰ ਡਾ. ਗੁਰਤੇਜ ਸਿੰਘ ਮਚਾਕੀ, ਡਾ. ਹਰਦੇਵ ਸਿੰਘ ਪਿੰਕਾ, ਡਾ. ਪਰਮਜੀਤ ਸਿੰਘ, ਡਾ. ਭਾਰਤ ਭੁਸ਼ਣ, ਡਾ. ਗੁਰਮੀਤ ਸਿੰਘ ਸਾਦਿਕ, ਡਾ. ਟੇਕ ਸਿੰਘ ਸੰਧੂ, ਡਾ. ਜਗਰੂਪ ਸਿੰਘ ਸੰਧੂ ਅਤੇ ਹੋਰ ਸੀਨੀਅਰ ਸਾਥੀਆਂ ਨੇ ਡੇਰਾਬਸੀ ਦੇ ਵਿਧਾਇਕ ਵਲੋਂ ਆਪਣੇ ਕੁਝ ਸਾਥੀਆਂ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਆਪਣੀ ਪੂਰੀ ਟੀਮ ਨਾਲ ਵਿਧਾਇਕ ਨੂੰ ਅਹਿਸਾਸ ਕਰਵਾਇਆ ਸੀ ਕਿ ਡਾਕਟਰ ਭਾਈਚਾਰੇ ਪ੍ਰਤੀ ਅਜਿਹੀ ਸ਼ਬਦਾਵਲੀ ਵਰਤਣ ਨਾਲ ਪਿੰਡਾਂ ਵਿਚ ਮੁੱਢਲੀਆਂ ਸਿਹਤ ਸੇਵਾਂਵਾਂ ਦੇ ਰਹੇ ਡਾਕਟਰਾਂ ਦਾ ਮਨੋਬਲ ਡਿਗਦਾ ਹੈ ਅਤੇ ਮਰੀਜ਼ਾਂ ਅਤੇ ਡਾਕਟਰਾਂ ਦਾ ਆਪਸ 'ਚ ਨਹੁੰ ਮਾਸ ਦਾ ਰਿਸ਼ਤਾ ਹੈ ਤੇ ਸਾਡੇ ਸਾਥੀ ਡਾਕਟਰ ਪਿੰਡਾਂ ਵਿਚ ਸਸਤੀਆਂ ਸਿਹਤ ਸਹੂਲਤਾਂ ਦੇ ਕੇ ਗਰੀਬ ਲੋਕਾਂ ਦਾ ਭਲਾ ਕਰਕੇ ਆਪਣੀ ਰੋਜ਼ੀ ਰੋਟੀ ਕਮਾ ਰਹੇ ਹਨ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਮਾਸ ਮੀਡੀਆ ਅਫ਼ਸਰ ਫ਼ਰੀਦਕੋਟ ਡਾ. ਪ੍ਰਭਦੀਪ ਸਿੰਘ ਚਾਵਲਾ ਨੂੰ ਐਸੋਸੀਏਸ਼ਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਵਰਿੰਦਰ ਸ਼ਰਮਾ, ਡਾ. ਰੂਪ ਸਿੰਘ, ਡਾ. ਤਰਸੇਮ ਸਿੰਘ, ਡਾ. ਪਰਮਜੀਤ ਸਿੰਘ, ਡਾ. ਬਲਜੀਤ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਸੁਖਦੀਪ ਸਿੰਘ, ਡਾ. ਧਰਮਪਾਲ ਸਿੰਘ, ਡਾ. ਹਮੀਰ ਸਿੰਘ, ਡਾ. ਰਣਜੀਤ ਸਿੰਘ, ਡਾ. ਰਾਮ ਚੰਦਰ, ਡਾ. ਗੁੁਰਵਿੰਦਰ ਸਿੰਘ ਅਤੇ ਡਾ. ਬਿੰਦਰ ਸਿੰਘ ਆਦਿ ਵੀ ਹਾਜ਼ਰ ਸਨ |