30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਘਰ ਦੀ ਕੱਢੀ 9 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 20-06-2025
ਸਿੱਧਵਾਂ ਬੇਟ, 19 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਲਾਕੇ ਅੰਦਰ ਘੁੰਮ ਰਹੇ ਸ਼ੱਕੀ ਲੋਕਾਂ ਦੀ ਭਾਲ ਲਈ ਕੀਤੀ ਜਾ ਰਹੀ ਗਸ਼ਤ ਦੌਰਾਨ ਗਿੱਦੜਵਿੰਡੀ ਤੋਂ ਸੋਢੀਵਾਲ ਨੂੰ ਜਾਂਦੀ ਸੜਕ ਕਿਨਾਰੇ ਆਪਣੇ ਕੋਲ ਇਕ ਵਜਨਦਾਰ ਕੈਨੀ ਰੱਖ ਕੇ ਇਕ ਮੋਨਾ ਵਿਅਕਤੀ ਵਿਖਾਈ ਦਿੱਤਾ | ਪੁਲਿਸ ਪਾਰਟੀ ਨੇ ਮੌਕੇ 'ਤੇ ਪੁੱਜ ਕੇ ਜਦੋਂ ਕੈਨੀ ਦਾ ਢੱਕਣ ਖੋਲਿ੍ਹਆ ਤਾਂ ਉਸ ਵਿਚੋਂ ਘਰ ਦੀ ਕੱਢੀ 9 ਬੋਤਲਾਂ ਸ਼ਰਾਬ ਪਾਈ ਗਈ | ਉਕਤ ਵਿਅਕਤੀ ਦੀ ਪਹਿਚਾਣ ਪਵਨ ਸਿੰਘ ਉਰਫ਼ ਸੋਨੂ ਪੁੱਤਰ ਜਸਵੀਰ ਸਿੰਘ ਵਾਸੀ ਗਿੱਦੜਵਿੰਡੀ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾਂ ਨੰ.149 ਦਰਜ ਕੀਤਾ ਗਿਆ |
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਸੁਖਪਾਲ ਸਿੰਘ ਢਿੱਲੋਂ ਦੇ ਸਦੀਵੀ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਫ਼ਿਰੋਜ਼ਪੁਰ ਤੋਂ ਹਰਿਦੁਆਰ ਗੱਡੀ ਚਲਾਉਣ ਦਾ ਸਵਾਗਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।