30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਏ.ਐਸ.ਆਈ. ਜਲੰਧਰ ਸਿੰਘ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਅਜੀਤ ਡੈਸਕ 20-06-2025
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਸੀ | ਜਿਸ ਵਿਚ ਸਵਾਰ ਜਲੰਧਰ ਸਿੰਘ ਏ.ਐਸ.ਆਈ. ਪੰਜਾਬ ਪੁਲਿਸ ਪੁੱਤਰ ਅਵਤਾਰ ਸਿੰਘ ਦੀ ਮੌਤ ਹੋ ਗਈ ਸੀ | ਅੱਜ ਬਾਅਦ ਦੁਪਹਿਰ ਸਥਾਨਕ ਬਠਿੰਡਾ ਰੋਡ ਸਥਿਤ ਸ਼ਿਵਧਾਮ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਬੇਹੱਦ ਗਮਗੀਨ ਮਾਹੌਲ 'ਚ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ. ਗਿੱਦੜਬਾਹਾ, ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ. (ਡੀ), ਅਮਨਦੀਪ ਸਿੰਘ ਡੀ.ਐਸ.ਪੀ (ਐਚ)., ਰਛਪਾਲ ਸਿੰਘ ਡੀ.ਐਸ.ਪੀ. (ਐਨ. ਡੀ. ਪੀ. ਐਸ.), ਨਵੀਨ ਕੁਮਾਰ ਡੀ. ਐਸ. ਪੀ. ਸ੍ਰੀ ਮੁਕਤਸਰ ਸਾਹਿਬ, ਰਛਪਾਲ ਸਿੰਘ ਇੰਸਪੈਕਟਰ ਜਸਵੀਰ ਸਿੰਘ ਐਸ. ਐਚ. ਓ. ਕੋਟਭਾਈ, ਇੰਸਪੈਕਟਰ ਗੁਰਵਿੰਦਰ ਸਿੰਘ ਐਸ. ਐਚ. ਓ. ਲੰਬੀ ਤੇ ਹੋਰ ਕਰਮਚਾਰੀਆਂ ਨੇ ਜਲੰਧਰ ਸਿੰਘ ਦੀ ਮਿ੍ਤਕ ਦੇਹ 'ਤੇ ਫ਼ੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ | ਇਸ ਉਪਰੰਤ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ | ਇਸ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਸਪੁੱਤਰ ਲਵਪ੍ਰੀਤ ਸਿੰਘ ਕੈਨੇਡਾ ਅਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਵਲੋਂ ਧਰਮ ਪਤਨੀ ਮਨਜੀਤ ਕੌਰ, ਸਪੁੱਤਰ ਲਵਪ੍ਰੀਤ ਸਿੰਘ, ਸਪੁੱਤਰੀ ਸਿਮਰਨ ਕੌਰ ਕੈਨੇਡਾ, ਪਿਤਾ ਅਵਤਾਰ ਸਿੰਘ, ਭਰਾ ਮਹਿੰਦਰਪਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਗਰੀਬ, ਬਾਵਾ ਯਾਦਵਿੰਦਰ ਸਿੰਘ ਲਾਲੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮਾਲਵਾ ਪ੍ਰਧਾਨ ਗੁਰਵਿੰਦਰ ਸਿੰਘ ਬਰਾੜ, ਗੁਰਜੰਟ ਸਿੰਘ ਬਰਾੜ ਝੰਡੂਵਾਲਾ, ਨਰਿੰਦਰ ਸਿੰਘ ਬਰਾੜ, ਕੌਂਸਲਰ ਤੇਜਿੰਦਰ ਸਿੰਘ ਜਿੰਮੀ ਬਰਾੜ, ਗੁਰਪਿੰਦਰ ਸਿੰਘ ਸ਼ੈਲੀ, ਥਾਣੇਦਾਰ ਗੁਰਮੇਲ ਸਿੰਘ ਭੁੱਟੀਵਾਲਾ, ਬਰਿੰਦਰਪਾਲ ਸਿੰਘ ਸੇਵਾ ਮੁਕਤ ਐਸ.ਡੀ.ਓ. ਬਿਜਲੀ ਬੋਰਡ, ਨਿਰਮਲ ਸਿੰਘ ਤੋਂ ਇਲਾਵਾ ਪਿੰਡ ਚੱਕ ਬੀੜ ਸਰਕਾਰ ਵਾਸੀ ਅਤੇ ਸ਼ਹਿਰ ਅਤੇ ਇਲਾਕਾ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮੱਕੜਾਂ ਵਾਲੀ ਗਲੀ 'ਚ ਭਰਿਆ ਸੀਵਰੇਜ ਦਾ ਪਾਣੀ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਰਸੋਈ ਸੇਵਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।