30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮਲੇਰੀਆ, ਡੇਂਗੂ ਅਤੇ ਸਿਹਤ ਵਿਸ਼ਿਆਂ ਸੰਬੰਧੀ ਜਾਗਰੂਕ ਕੀਤਾ

ਅਜੀਤ ਡੈਸਕ 20-06-2025
ਬਾਜਾਖਾਨਾ, 19 ਜੂਨ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਡਾ. ਪਲਕ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਮਲੇਰੀਆ, ਡੇਂਗੂ ਅਤੇ ਹੋਰ ਸਿਹਤ ਵਿਸ਼ਿਆਂ 'ਤੇ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਅਤੇ ਡਾ. ਸਦਫ਼ ਵਿਸ਼ੇਸ਼ ਤÏਰ 'ਤੇ ਪਹੁੰਚੇ ¢ ਡਾ. ਹਿਮਾਂਸ਼ੂ ਗੁਪਤਾ ਅਤੇ ਡਾ. ਸਦਫ਼ ਵਲੋਂ ਮੱਛਰਾਂ ਅਤੇ ਮੱਖੀਆਂ ਆਦਿ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ¢ ਉਨ੍ਹਾਂ ਦੱਸਿਆ ਕਿ ਮਲੇਰੀਆ ਇਕ ਗੰਭੀਰ ਵਾਇਰਲ ਬੁਖਾਰ ਹੈ, ਜੋ ਕਿ ਮੱਛਰ ਦੇ ਕੱਟਣ ਨਾਲ ਹੁੰਦਾ ਹੈ¢ ਉਨ੍ਹਾਂ ਮਲੇਰੀਆ ਅਤੇ ਡੇਂਗੂ ਰੋਗ ਦੇ ਲੱਛਣਾਂ, ਬਚਾਅ ਦੇ ਢੰਗਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਏ.ਐਮ.ਓ ਛਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਘਰਾਂ ਦੀ ਸਾਫ਼ ਸਫ਼ਾਈ ਵੱਲ ਇਨ੍ਹਾਂ ਦਿਨਾਂ ਵਿਚ ਵਿਸ਼ੇਸ਼ ਧਿਆਨ ਦੇਣ ਅਤੇ ਪਾਣੀ ਖੜਾ ਨਾ ਹੋਣ ਦੇਣ ਤਾਂ ਜੋ ਮੱਛਰ ਨਾ ਪੈਦਾ ਹੋਣ ¢ ਡਾ. ਪਲਕ ਅਤੇ ਅÏਰਤ ਰੋਗਾਂ ਦੇ ਮਾਹਿਰ ਡਾ. ਕਿਰਨਦੀਪ ਕÏਰ ਨੇ ਕਿਹਾ ਕਿ ਹਰੇਕ ਗਰਭਵਤੀ ਅÏਰਤ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ¢ ਆਈ ਈ ਸੀ ਗਤੀਵਿਧੀਆਂ ਦੇ ਨੋਡਲ ਅਫ਼ਸਰ ਫਲੈਗ ਚਾਵਲਾ ਅਤੇ ਚਮਕÏਰ ਸਿੰਘ ਵਲੋਂ ਐਨ.ਸੀ.ਡੀ ਬਾਰੇ ਜਾਣਕਾਰੀ ਦਿੱਤੀ | ਇਸ ਮÏਕੇ ਸਮੂਹ ਸਿਹਤ ਸੁਪਰਵਾਈਜ਼ਰ, ਸੀ ਐਚ ਓ, ਸਿਹਤ ਵਰਕਰ, ਆਸ਼ਾ ਫ਼ੈਸੀਲੀਟੇਟਰ, ਆਸ਼ਾ ਤੇ ਸਮੂਹ ਸਿਹਤ ਸਟਾਫ਼ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸੜਕਾਂ ਦੀ ਹਾਲਤ ਖ਼ਸਤਾ ਹੋਣ ਕਰਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਯੋਗ ਦਿਵਸ ਦੀ ਤਿਆਰੀ ਸੰਬੰਧੀ ਮੈਰਾਥਨ ਦੌੜ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।