30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਸੜਕਾਂ ਦੀ ਹਾਲਤ ਖ਼ਸਤਾ ਹੋਣ ਕਰਕੇ ਲੋਕ ਪ੍ਰੇਸ਼ਾਨ

ਅਜੀਤ ਡੈਸਕ 20-06-2025
ਰੁਪਾਣਾ, 19 ਜੂਨ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਆਸਪਾਸ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਹੈ, ਜਿਨ੍ਹਾਂ ਤੋਂ ਲੋਕ ਪ੍ਰੇਸ਼ਾਨ ਹਨ | ਰੁਪਾਣਾ ਤੋਂ ਲੱਕੜਵਾਲਾ, ਰੁਪਾਣਾ ਤੋਂ ਮਹਾਂਬੱਧਰ, ਧਿਗਾਣਾ ਤੋਂ ਭੰਗਚੜ੍ਹੀ ਆਦਿ ਨੂੰ ਜਾਣ ਵਾਲੀਆਂ ਸੜਕਾਂ ਬਹੁਤ ਪੁਰਾਣੀਆਂ ਬਣੀਆਂ ਹੋਣ ਕਰਕੇ ਇਨ੍ਹਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਹੈ | ਸੜਕਾਂ 'ਚ ਵੱਡੇ-ਵੱਡੇ ਖੱਡੇ ਬਣ ਚੁੱਕੇ ਹਨ, ਜਿਨ੍ਹਾਂ ਕਰਕੇ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰਿਆ ਰਹਿੰਦਾ ਹੈ ਤੇ ਇਨ੍ਹਾਂ ਹਾਦਸਿਆਂ 'ਚ ਕਈ ਰਾਹਗੀਰ ਆਪਣੀਆਂ ਕੀਮਤੀ ਜਾਨਾਂ ਵੀ ਗੁਵਾ ਚੁੱਕੇ ਹਨ | ਇਲਾਕਾ ਨਿਵਾਸੀਆਂ ਵਲੋਂ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ | ਇਸ ਕਰਕੇ ਇਲਾਕਾਂ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਮੰਗ ਕੀਤੀ ਕਿ ਤੁਰੰਤ ਬਣਦੀ ਕਾਰਵਾਈ ਕਰਕੇ ਇਨ੍ਹਾਂ ਸੜਕਾਂ ਦੀ ਸਾਰ ਲਈ ਜਾਵੇ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਮਲੇਰੀਆ, ਡੇਂਗੂ ਅਤੇ ਸਿਹਤ ਵਿਸ਼ਿਆਂ ਸੰਬੰਧੀ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।