30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਹੈਰੋਇਨ ਸਮੇਤ ਦੋ ਕਾਬੂ

ਅਜੀਤ ਡੈਸਕ 20-06-2025
ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਪਾਲ ਕੁਮਾਰ ਨੇ ਦੱਸਿਆ ਕਿ ਜਦ ਉਹ ਸਾਥੀ ਕਰਮਚਾਰੀਆਂ ਸਣੇ ਗਸ਼ਤ ਤੇ ਚੈਕਿੰਗ ਦੇ ਸੰਬੰਧ ਵਿਚ ਸਰਕਾਰੀ ਕਾਲਜ ਫ਼ਿਰੋਜ਼ਪੁਰ ਰੋਡ ਸ੍ਰੀ ਮੁਕਤਸਰ ਸਾਹਿਬ ਮੌਜੂਦ ਸੀ ਤਾਂ ਸਰਕਾਰੀ ਕਾਲਜ ਦੇ ਸਾਹਮਣੇ ਖ਼ਾਲੀ ਜਗ੍ਹਾ ਵਿਚ ਦੋ ਨੌਜਵਾਨ ਖੜੇ੍ਹ ਲਿਫ਼ਾਫ਼ੇ ਦੀ ਫਰੋਲਾ-ਫਰਾਲੀ ਕਰਦੇ ਨਜ਼ਰ ਆਏ, ਜਿਸ 'ਤੇ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ | ਪੁਲਿਸ ਨੇ ਉਕਤ ਦੋਵਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਹਿਚਾਣ ਧੀਰਜ ਕੁਮਾਰ ਤੇ ਰਵੀ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜਿਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਵਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੜਕਾਂ ਦੀ ਹਾਲਤ ਖ਼ਸਤਾ ਹੋਣ ਕਰਕੇ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।