ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ | ਇਸ ਦੌਰਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ, ਵੀਰਪਾਲ ਕੌਰ ਭਾਗਸਰ, ਕਿਰਨਪਾਲ ਕੌਰ ਮਹਾਂਬੱਧਰ, ਅੰਮਿ੍ਤਪਾਲ ਕੌਰ ਥਾਂਦੇਵਾਲਾ, ਹਰਪ੍ਰੀਤ ਕੌਰ ਮੁਕਤਸਰ, ਨਰਿੰਦਰ ਕੌਰ ਕੋਟਲੀ ਸੰਘਰ, ਬਲਜਿੰਦਰ ਕੌਰ ਖੱਪਿਆਂਵਾਲੀ, ਰਜਿੰਦਰ ਕੌਰ ਹਰੀਕੇ ਕਲਾਂ, ਸੁਖਵਿੰਦਰ ਕੌਰ ਸੰਗੂਧੌਣ, ਚਰਨਜੀਤ ਕੌਰ ਮੁਕਤਸਰ, ਮਨਜੀਤ ਕੌਰ ਡੋਹਕ, ਇੰਦਰਪਾਲ ਕੌਰ ਚੱਕ ਰਾਮ ਨਗਰ ਅਤੇ ਹੋਰ ਆਗੂਆਂ ਵਲੋਂ ਸ. ਢਿੱਲੋਂ ਦੇ ਅਚਾਨਕ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੱਤਰਕਾਰ ਸ. ਢਿੱਲੋਂ ਮਿੱਠ ਬੋਲੜੇ ਇਨਸਾਨ ਸਨ | ਆਗੂਆਂ ਵਲੋਂ ਉਨ੍ਹਾਂ ਦੀ ਪਤਨੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ | ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 22 ਜੂਨ ਦਿਨ ਐਤਵਾਰ ਨੂੰ ਸਵੇਰੇ 11 ਤੋਂ 12:45 ਵਜੇ ਤੱਕ ਗੁਰਦੁਆਰਾ (ਨਵਾਂ) ਸ੍ਰੀ ਅਕਾਲਸਰ ਸਾਹਿਬ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |