ਕਿਸ਼ਨਪੁਰਾ ਕਲਾਂ, 19 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਏ.ਐਸ.ਆਈ. ਗੁਰਬਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਏ.ਐਸ.ਆਈ. ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕਿਸ਼ਨਪੁਰਾ ਕਲਾਂ ਤੋਂ ਇੰਦਰਗੜ੍ਹ ਝਿੜੀ ਸ਼ਰੀਫ਼ ਦੇ ਸੂਏ ਦੇ ਪੁਲ ਕੋਲ ਪੁਲਿਸ ਪਾਰਟੀ ਗਸ਼ਤ ਦੌਰਾਨ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ, ਜਿਸ ਨੂੰ ਸ਼ੱਕ ਦੀ ਬਿਨਾਹ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ, ਕਾਬੂ ਕੀਤੇ ਵਿਅਕਤੀ ਨੇ ਨਾਂਅ ਕਮਲਜੀਤ ਸਿੰਘ ਉਰਫ਼ ਸੋਨਾ ਪੁੱਤਰ ਸੁਖਦੇਵ ਸਿੰਘ ਵਾਸੀ ਫ਼ਤਿਹਗੜ੍ਹ ਕੋਰੋਟਾਣਾ ਅਤੇ ਬਲਵੰਤ ਸਿੰਘ ਉਰਫ਼ ਬੰਟੀ ਪੁੱਤਰ ਬਲਦੇਵ ਸਿੰਘ ਵਾਸੀ ਫ਼ਤਿਹਗੜ੍ਹ ਕੋਰੋਟਾਣਾ ਜ਼ਿਲ੍ਹਾ ਮੋਗਾ ਦੱਸਿਆ | ਚੌਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਲੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ | ਇਸ ਮੌਕੇ ਇਕਬਾਲ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |