31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਯੂਥ ਕਾਂਗਰਸ ਨੇ ਖ਼ੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 20-06-2025
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਬਲੱਡ ਬੈਂਕ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਕਾਂਗਰਸ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਵਲੋਂ ਖ਼ੂਨਦਾਨ ਕੀਤਾ ਗਿਆ | ਕੈਂਪ ਵਿਚ ਹਰਚਰਨ ਸਿੰਘ ਬਰਾੜ ਸੋਥਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ, ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਹਾਜ਼ਰੀ ਲਵਾਈ ਅਤੇ ਖ਼ੂਨਦਾਨੀਆਂ ਨੂੰ ਅਸ਼ੀਰਵਾਦ ਦਿੰਦਿਆਂ ਪ੍ਰਸੰਸਾ ਕੀਤੀ | ਯੂਥ ਕਾਂਗਰਸ ਹਲਕਾ ਗਿੱਦੜਬਾਹਾ ਦੇ ਪ੍ਰਧਾਨ ਸਤਵਿੰਦਰ ਸਿੰਘ ਹੈਪੀ ਕਟਾਰੀਆ ਨੇ ਆਪਣੇ ਸਾਥੀਆਂ ਨਾਲ ਪਹੁੰਚ ਕੇ ਖ਼ੂਨਦਾਨ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਭੁਲੇਰੀਆਂ, ਲਾਡੀ ਬਰਾੜ ਸੋਹਣੇਵਾਲਾ, ਪੀ.ਏ. ਸੰਦੀਪ ਵਧਵਾ, ਲਛਮਣ ਸਿੰਘ, ਜਗਦੀਪ ਕਾਉਣੀ ਆਦਿ ਯੂਥ ਕਾਂਗਰਸ ਵਰਕਰ ਹਾਜ਼ਰ ਸਨ | ਅਖ਼ੀਰ 'ਚ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਭੁੱਲਰ ਨੇ ਸਾਰੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਦਾਨ ਹੈ, ਜਿਸ ਨਾਲ ਕਿਸੇ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ |
ਪਿਛਲੀ ਖ਼ਬਰ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਡੇਢ ਮਹੀਨਾ ਦਿੱਤੀ ਸੰਥਿਆ ਅਗਲੀ ਖ਼ਬਰ ਪਿੰਡ ਲੰਢੇਕੇ ਦੇ ਵਸਨੀਕ ਬਿਜਲੀ ਤੇ ਪਾਣੀ ਸਪਲਾਈ ਨਾ ਮਿਲਣ ਕਾਰਨ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।