31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਡੇਢ ਮਹੀਨਾ ਦਿੱਤੀ ਸੰਥਿਆ

ਅਜੀਤ ਡੈਸਕ 20-06-2025
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਤਹਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭੁੱਟੀਵਾਲਾ ਵਿਖੇ 45 ਦਿਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਕਾਉਣੀ ਵਲੋਂ ਬੱਚਿਆਂ ਨੂੰ ਗੁਰਬਾਣੀ ਦੀ ਸੰਥਿਆ ਦਿੱਤੀ ਗਈ | ਇਸ ਸਮੇਂ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਨਿਤਨੇਮ ਅਤੇ ਪੰਜ ਬਾਣੀਆਂ ਦਾ ਅਭਿਆਸ ਕੀਤਾ | ਇਸ ਮੌਕੇ ਉਨ੍ਹਾਂ ਗ੍ਰੰਥੀ ਤੋਂ ਗੁਰਬਾਣੀ ਦਾ ਸ਼ੁੱਧ ਉਚਾਰਨ ਸਿੱਖਿਆ | ਇਸ ਕੈਂਪ ਵਿਚ 50 ਬੱਚਿਆਂ ਨੇ ਹਿੱਸਾ ਲਿਆ | ਆਖ਼ਰੀ ਦਿਨ ਸਮਾਗਮ ਵਿਚ ਬੱਚਿਆਂ ਵਲੋਂ ਗੁਰਬਾਣੀ ਸਰਵਣ ਕਰਵਾਈ ਗਈ | ਇਸ ਮੌਕੇ ਸ਼ੁੱਧ ਬਾਣੀ ਪੜ੍ਹਨ ਦੇ ਮੁਕਾਬਲੇ ਵਿਚ ਤਿੰਨ ਲੜਕੇ ਤੇ ਤਿੰਨ ਲੜਕੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਗੁਰਬਾਣੀ ਨਾਲ ਲਗਾਤਾਰ ਜੁੜਨ ਲਈ ਪ੍ਰੇਰਿਆ ਗਿਆ | ਇਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਭੁੱਟੀਵਾਲਾ ਦੀ ਕਮੇਟੀ ਵਲੋਂ ਗੁਰਬਚਨ ਸਿੰਘ ਸਾਬਕਾ ਸੈਨਿਕ, ਰੇਸ਼ਮ ਸਿੰਘ ਸੇਵਾ ਮੁਕਤ ਕੈਪਟਨ, ਗ੍ਰੰਥੀ ਪਰਮਜੀਤ ਸਿੰਘ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਕਮੇਟੀ ਮੈਂਬਰ ਸਵਰਨ ਸਿੰਘ, ਤੀਰਥ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਵਲੋਂ ਪ੍ਰਗਟ ਸਿੰਘ ਅਤੇ ਬਾਬਾ ਰਘੂ ਵੀਰ ਸਿੰਘ ਸ਼ਾਮਿਲ ਹੋਏ | ਇਸ ਮੌਕੇ ਕਮੇਟੀ ਮੈਂਬਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ | ਗ੍ਰੰਥੀ ਜਗਤਾਰ ਸਿੰਘ ਨੇ ਦੱਸਿਆ ਕਿ ਲਗਾਤਾਰ ਇਸ ਤਰ੍ਹਾਂ ਦੀ ਉਪਰਾਲੇ ਕੀਤੇ ਜਾਣਗੇ, ਤਾਂ ਜੋ ਬੱਚਿਆਂ ਨੂੰ ਗੁਰਬਾਣੀ ਕੰਠ ਕਰਵਾਈ ਜਾ ਸਕੇ |
ਪਿਛਲੀ ਖ਼ਬਰ ਭਾਜਪਾ ਆਗੂ ਗੋਰਾ ਪਠੇਲਾ ਵਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਅਗਲੀ ਖ਼ਬਰ ਯੂਥ ਕਾਂਗਰਸ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।