ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)-ਇੱਥੋਂ ਦੀ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸਮੱਸਿਆਵਾਂ ਸੁਣੀਆਂ ਅਤੇ ਦਫ਼ਤਰੀ ਪੱਧਰ 'ਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਚੇਅਰਮੈਨ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਗ਼ੰਦੇ ਪਾਣੀ ਦੀ ਨਿਕਾਸੀ, ਪੀਣ ਲਈ ਸਾਫ਼ ਪਾਣੀ, ਸਫ਼ਾਈ ਦੀ ਘਾਟ ਅਤੇ ਬਰਸਾਤੀ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਪ੍ਰਤੀ ਵੀ ਉਹ ਫ਼ਿਕਰਮੰਦ ਹਨ ਅਤੇ ਜਲਦੀ ਹੀ ਉਕਤ ਸਮੱਸਿਆਵਾਂ ਵੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਹੱਲ ਕਰਵਾਈਆਂ ਜਾਣਗੀਆਂ |