11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ

ਅਜੀਤ ਡੈਸਕ 02-09-2025
ਗਿੱਦੜਬਾਹਾ, 1 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਸ਼ਨ ਭੇਜਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਨੀਤ ਜਿੰਦਲ ਮੋਂਟੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰਾਸ਼ਨ ਦੀਆਂ 301 ਕਿੱਟਾਂ ਤਿਆਰ ਕਰਵਾ ਕੇ ਫ਼ਾਜ਼ਿਲਕਾ ਦੇ ਹੜ੍ਹ ਪ ੍ਰਭਾਵਿਤ ਇਲਾਕੇ ਵਿਚ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਟਰੇਡ ਵਿੰਗ ਵਲੋਂ ਆਉਂਦੇ ਦਿਨਾਂ ਵਿਚ ਵੀ ਕੁਦਰਤ ਦੀ ਇਸ ਕਰੋਪੀ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਪੂਰੀ ਤਨਦੇਹੀ ਨਾਲ ਕੀਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਭੰਗਾਲ, ਟਰੇਡ ਵਿੰਗ ਹਲਕਾ ਗਿੱਦੜਬਾਹਾ ਦੇ ਕੋਆਡੀਨੇਟਰ ਅਸ਼ੋਕ ਕੁਮਾਰ ਬੁੱਟਰ, ਪੰਜਾਬ ਡਿਸਟ੍ਰੀਬਿਊਟਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਬਾਂਸਲ, ਸੰਜੀਵ ਬਾਂਸਲ, ਰਾਜਵਿੰਦਰ ਸਿੰਘ ਅਤੇ ਵਿੱਕੀ ਗੁਪਤਾ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਬੀ.ਬੀ.ਏ., ਬੀ.ਸੀ.ਏ., ਬੀ.ਕਾਮ. ਵਿਭਾਗ ਦੀ ਫ਼ਰੈਸ਼ਰ ਪਾਰਟੀ ਹੋਈ ਅਗਲੀ ਖ਼ਬਰ ਸ੍ਰੀ ਰਾਧਾ ਅਸ਼ਟਮੀ ਮਹਾਂਉਤਸਵ ਮੌਕੇ ਸਤਿਸੰਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।