06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

'ਯੁੱਧ ਨਸ਼ਿਆਂ ਵਿਰੁੱਧ' ਦੇ ਹਲਕਾ ਮਲੋਟ ਤੇ ਲੰਬੀ ਦੇ ਕੋਆਰਡੀਨੇਟਰਾਂ ਦਾ ਸਨਮਾਨ

ਅਜੀਤ ਡੈਸਕ 23-09-2025
ਮਲੋਟ, 22 ਸਤੰਬਰ (ਪਾਟਿਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ 'ਚੋਂ ਨਸ਼ਾ ਖ਼ਤਮ ਕਰਨ ਲਈ ਚਲਾਏ ਅਭਿਆਨ 'ਯੁੱਧ ਨਸ਼ਿਆ ਵਿਰੁੱਧ' ਤਹਿਤ ਹਲਕਾ ਮਲੋਟ ਦੇ ਕੋਆਰਡੀਨੇਟਰਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਹਲਕਾ ਕੋਆਰਡੀਨੇਟਰ ਬਲਰਾਜ ਸਿੰਘ ਮਲੋਟ, ਹਲਕਾ ਵਾਈਸ ਕੋਆਰਡੀਨੇਟਰ ਸੁਖਦੀਪ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਬਲਰਾਜ ਸਿੰਘ ਝੌਰੜ, ਨਵ-ਨਿਯੁਕਤ ਬਲਾਕ ਕੋਆਰਡੀਨੇਟਰ ਦੀਪਕ ਅਰੋੜਾ, ਕਿ੍ਸ਼ਨ ਮਿੱਡਾ, ਦੇਵ ਰਾਜ ਗੁਪਤਾ, ਗੁਰਚਰਨ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਘੱਗਾ, ਮੰਗਾ ਸਿੰਘ, ਰਮਨ ਮਦਾਨ ਮਲੋਟ, ਮਨਜੀਤ ਸਿੰਘ, ਲਾਭ ਸਿੰਘ, ਜਗਜੀਤ ਸਿੰਘ, ਵਿੱਕੀ ਅਬੁਲ ਖੁਰਾਣਾ, ਸਾਧੂ ਸਿੰਘ ਤੇ ਅਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਇੰਚਾਰਜ ਮੁਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਨਵ-ਨਿਯੁਕਤ ਅਹੁਦੇਦਾਰਾਂ ਦੀਆਂ ਨਿਯੁਕਤੀਆਂ 'ਤੇ ਧੰਨਵਾਦ ਕੀਤਾ | ਇਸ ਮੌਕੇ 'ਯੁੱਧ ਨਸ਼ਿਆਂ ਵਿਰੁੱਧ' ਟੀਮ ਦੇ ਜ਼ਿਲ੍ਹਾ ਕੋਆਰਡੀਨੇਟਰ ਮਨਵੀਰ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਦੇ ਪੀ.ਏ. ਅਰਸ਼ ਸਿੰਘ, ਸ਼ਿੰਦਰਪਾਲ ਸਿੰਘ, ਰਾਜੀਵ ਉਪਲ ਬੱਬੂ, ਡੀ.ਐੱਸ.ਪੀ. ਇਕਬਾਲ ਸਿੰੰਘ, ਐੱਸ.ਐੱਚ.ਓ. ਹਰਪ੍ਰੀਤ ਸਿੰਘ, ਦਫ਼ਤਰ ਇੰਚਾਰਜ ਵਿਕਰਾਂਤ ਖੁਰਾਣਾ, ਜਗਦੀਸ਼ ਕੁਮਾਰ, ਜਸਮੀਤ ਬਰਾੜ, ਪਰਮਜੀਤ ਕੌਰ, ਆਸ਼ੂ ਚਾਨਣਾ, ਮਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ ਨਸ਼ਾ ਤਸਕਰ ਦੇ ਘਰ ਬਾਹਰ ਲਗਾਇਆ ਨੋਟਿਸ ਅਗਲੀ ਖ਼ਬਰ ਪਿੰਡ ਸੋਥਾ ਤੋਂ ਹੜ੍ਹ ਪੀੜਤਾਂ ਲਈ ਕਣਕ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।