10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ

ਅਜੀਤ ਡੈਸਕ 20-10-2025
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਬਾਦਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਰੌਸ਼ਨੀ, ਖੁਸ਼ਹਾਲੀ ਅਤੇ ਭਾਈਚਾਰੇ ਦੇ ਸਨੇਹੇ ਦਾ ਪ੍ਰਤੀਕ ਹੈ | ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਤੇ ਪਲਾਸਟਿਕ, ਪਟਾਕਿਆਂ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਕਰਨ | ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਬਜ਼ੁਰਗਾਂ, ਬੱਚਿਆਂ ਅਤੇ ਪਸ਼ੂਆਂ ਦੀ ਸਿਹਤ 'ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ | ਇਸ ਲਈ ਸਾਨੂੰ ਚਾਹੀਦਾ ਹੈ ਕਿ ਮਿੱਟੀ ਦੇ ਦੀਏ ਜਗਾ ਕੇ, ਸਾਧਾਰਨ ਤਰੀਕੇ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਕੇ ਇਸ ਤਿਉਹਾਰ ਨੂੰ ਖੁਸ਼ੀ, ਸਨੇਹ ਤੇ ਸਾਂਝ ਦਾ ਪ੍ਰਤੀਕ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਸਾਨੂੰ ਚਾਨਣ ਤੇ ਨੇਕੀ ਦੀ ਜਿੱਤ ਦਾ ਸਬਕ ਦਿੰਦੀ ਹੈ | ਇਸ ਦਿਨ ਸਾਨੂੰ ਇਹ ਵਚਨ ਲੈਣਾ ਚਾਹੀਦਾ ਹੈ ਕਿ ਅਸੀਂ ਸਾਫ਼ ਸੂਥਰਾ ਵਾਤਾਵਰਨ ਬਣਾਈ ਰੱਖਾਂਗੇ ਅਤੇ ਸਮਾਜਿਕ ਭਲਾਈ ਲਈ ਮਿਲ ਕੇ ਕੰਮ ਕਰਾਂਗੇ | ਉਨ੍ਹਾਂ ਸਮੂਹ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸੁਹਾਰਦੇ ਦੀ ਭਾਵਨਾ ਨਾਲ ਮਨਾਉਣ |
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ 'ਚ ਮਠਿਆਈ ਅਤੇ ਸਜਾਵਟੀ ਸਮਾਨ ਦੀਆਂ ਸਜੀਆਂ ਦੁਕਾਨਾਂ ਅਗਲੀ ਖ਼ਬਰ ਆਓ ਰਲ-ਮਿਲ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਕਰੀਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।