11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਵੱਛਤਾ ਮਿੱਤਰਾਂ ਨੂੰ ਦਿਵਾਲੀ ਮੌਕੇ ਕੰਬਲ ਵੰਡੇ

ਅਜੀਤ ਡੈਸਕ 20-10-2025
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਅਨੀਤਾ ਕੱਕੜ ਵਲੋਂ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਕੰਮ ਕਰਦੇ ਸਵੱਛਤਾ ਮਿੱਤਰਾਂ-ਸਫ਼ਾਈ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਚਾਰ ਚਰਚਾ ਕਰਕੇ ਕੁਝ ਸਮਾਂ ਬਤੀਤ ਕੀਤਾ | ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਆਪਣੇ ਪਰਿਵਾਰ ਵਲੋਂ ਸਵੱਛਤਾ ਮਿੱਤਰਾਂ ਨੂੰ ਗਰਮ ਕੰਬਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਸਾਫ਼ ਸੁਥਰਾ ਰੱਖਣ ਵਿਚ ਇਨ੍ਹਾਂ ਕਾਮਿਆਂ ਦਾ ਵਿਸ਼ੇਸ਼ ਰੋਲ ਹੈ ਇਸ ਲਈ ਉਨ੍ਹਾਂ ਵਲੋਂ ਇਨ੍ਹਾਂ ਸਫਾਈ ਸੇਵਕਾਂ ਸਵੱਛਤਾ ਮਿੱਤਰ ਕਹਿ ਕੇ ਸੰਬੋਧਨ ਕੀਤਾ ਗਿਆ ਹੈ | ਇਸ ਮੌਕੇ ਅਕਸ਼ਿਤ ਕੱਕੜ, ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਵਿਵੇਕ ਰਜੌਰਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹੁਸਨਪਾਲ ਸਿੱਧੂ, ਐਸ.ਐਮ.ਓ. ਹਰਿੰਦਰ ਸਿੰਘ ਗਾਂਧੀ, ਐਸ.ਐਮ.ਓ. ਡਾ.ਵਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਕਾਰਜਕਾਰੀ ਐਸ. ਐਮ. ਓ ਡਾ. ਕਿਰਨਬੀਰ ਕੌਰ, ਨੋਡਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੁਧੀਰ ਕੁਮਾਰ ਧੀਰ, ਲਖਵਿੰਦਰ ਕੈਂਥ ਤੇ ਸੀਨੀਅਰ ਫ਼ਾਰਮੇਸੀ ਅਫ਼ਸਰ ਸੁਨੀਲ ਸਿੰਗਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਕੌਮੀ ਗਤਕਾ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।