11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਐਸ.ਡੀ. ਸਕੂਲ 'ਚ ਗਰੀਨ ਦੀਵਾਲੀ ਮਨਾਈ

ਅਜੀਤ ਡੈਸਕ 20-10-2025
ਮਲੋਟ, 19 ਅਕਤੂਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਦੀਵਾਲੀ ਦੇ ਤਿਉਹਾਰ 'ਤੇ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਰਹਿਨੁਮਾਈ ਹੇਠ ਸਕੂਲ 'ਚ ਗਰੀਨ ਦੀਵਾਲੀ ਮਨਾਈ ਗਈ | ਪਿ੍ੰਸੀਪਲ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਉਨ੍ਹਾਂ ਨੂੰ ਇਹ ਪ੍ਰਣ ਲੈਣ ਦੀ ਲੋੜ ਹੈ ਕਿ ਉਹ ਇਸ ਸਾਲ ਦੀਵਾਲੀ ਦੇ ਮੌਕੇ 'ਤੇ ਪਟਾਕੇ ਨਹੀਂ ਚਲਾਉਣਗੇ | ਇਸ ਮੌਕੇ ਸਕੂਲ ਵਿਚ ਵੱਖ-ਵੱਖ ਮੁਕਾਬਲੇ ਜਿਵੇਂ ਕਿ ਕੈਂਡਲ ਡੈਕੋਰੇਸ਼ਨ, ਗ੍ਰੀਟਿੰਗ, ਦੀਵਾ ਡੈਕੋਰੇਸ਼ਨ, ਥਾਲੀ ਡੈਕੋਰੇਸ਼ਨ ਅਤੇ ਰੰਗੋਲੀ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਨਰਸਰੀ ਅਤੇ ਐਲ.ਕੇ.ਜੀ ਦੇ ਛੋਟੇ-ਛੋਟੇ ਬੱਚਿਆਂ ਵਿਚਕਾਰ ਕੈਂਡਲ ਡੈਕੋਰੇਸ਼ਨ ਐਕਟੀਵਿਟੀਜ਼ ਕਰਵਾਈਆਂ ਗਈਆਂ | ਇਸ ਤੋਂ ਬਾਅਦ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਫ਼ਸਲਾਂ ਦੇ ਖ਼ਰਾਬੇ ਸੰਬੰਧੀ 21 ਲੱਖ ਦੇ ਸੈਂਕਸ਼ਨ ਲੈਟਰ ਜਾਰੀ ਕੀਤੇ ਅਗਲੀ ਖ਼ਬਰ ਫ਼ੇਬਲ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।