12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੈਬਨਿਟ ਮੰਤਰੀ ਖੁੱਡੀਆਂ ਨੇ ਮਾਨ ਪਰਿਵਾਰ ਨਾਲ ਮੁੱਖ ਮੰਤਰੀ ਦੀ ਤਰਫ਼ੋਂ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 20-10-2025
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਉੱਘੇ ਸਾਹਿਤਕਾਰ/ਗੀਤਕਾਰ ਤੇ ਫ਼ਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਬਾਬੂ ਸਿੰਘ ਮਾਨ ਦੀ ਸੁਪਤਨੀ ਗੁਰਨਾਮ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਮੋਹਾਲੀ ਵਿਖੇ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਬੂ ਸਿੰਘ ਮਾਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਦੇ ਬਾਬੂ ਸਿੰਘ ਮਾਨ ਨਾਲ ਪਰਿਵਾਰਕ ਸਬੰਧ ਹਨ, ਉਨ੍ਹਾਂ ਨੇ ਵੀ ਮਾਤਾ ਜੀ ਗੁਰਨਾਮ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਮਾਨ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮਾਤਾ ਗੁਰਨਾਮ ਕੌਰ ਇਕ ਸਾਧਾਰਨ, ਧਾਰਮਿਕ ਤੇ ਮਨੁੱਖਤਾ ਪ੍ਰੇਮੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੌਰਾਨ ਹਮੇਸ਼ਾ ਸੱਚ, ਇਮਾਨਦਾਰੀ ਅਤੇ ਸੇਵਾ ਦੇ ਮੁੱਲਾਂ ਨੂੰ ਅਪਣਾਇਆ | ਉਨ੍ਹਾਂ ਦੀ ਨਿਮਰਤਾ ਅਤੇ ਸਹਿਯੋਗੀ ਸੁਭਾਅ ਨੇ ਸਭ ਦੇ ਦਿਲਾਂ 'ਚ ਅਮਿੱਟ ਛਾਪ ਛੱਡੀ ਹੈ | ਉਨ੍ਹਾਂ ਰੱਬ ਅੱਗੇ ਅਰਦਾਸ ਕੀਤੀ ਕਿ ਰੱਬ ਮਾਤਾ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਇਸ ਅਸਹਿਣਯੋਗ ਘੜੀ ਵਿਚ ਹੌਸਲਾ ਬਖ਼ਸ਼ੇ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਰਮਿੰਦਰ ਆਂਵਲਾ ਸਾਬਕਾ ਵਿਧਾਇਕ, ਹਰਭਜਨ ਮਾਨ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਦੀਵਾਲੀ ਦਾ ਤਿਓਹਾਰ ਮਨਾਇਆ ਅਗਲੀ ਖ਼ਬਰ ਗੁਰਨਾਮ ਕੌਰ ਮਾਨ ਨੂੰ ਹਜ਼ਾਰਾਂ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ • ਅਮਿਤੋਜ ਮਾਨ ਨੇ ਮਾਂ ਦੀ ਚਿਖਾ ਨੂੰ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।