13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦਿੱਲੀ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 20-10-2025
ਫ਼ਤਿਹਗੜ੍ਹ ਪੰਜਤੂਰ, 19 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਉਂਦਾ ਹੈ | ਇਸ ਵਾਰ ਦੀਵਾਲੀ ਨੂੰ ਮੁੱਖ ਰੱਖਦਿਆਂ ਹੋਇਆ ਸਕੂਲ ਵਿਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਤੇ ਸਕੂਲ ਵਲੋਂ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ | ਰੰਗੋਲੀ ਮੁਕਾਬਲੇ ਵਿਚ ਅਜਿਲਿਆ ਹਾਊਸ ਪਹਿਲੇ ਸਥਾਨ, ਬਲੂ ਬੈਲ ਹਾਊਸ ਦੂਜੇ ਸਥਾਨ ਤੇ ਮੈਰੀ ਗੋਲਡ ਅਤੇ ਟਉਲਿਪ ਤੀਜੇ ਸਥਾਨ 'ਤੇ ਰਿਹਾ | ਕਲਾਸ ਡੈਕੋਰੇਸ਼ਨ ਵਿਚ ਸੱਤਵੀਂ ਜਮਾਤ ਪਹਿਲੇ ਸਥਾਨ, ਤੀਜੀ ਜਮਾਤ ਦੂਜੇ ਸਥਾਨ ਤੇ ਨੌਵੀਂ ਤੇ ਗਿਆਰ੍ਹਵੀਂ ਜਮਾਤ ਤੀਜੇ ਸਥਾਨ 'ਤੇ ਰਹੀ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਵਲੋਂ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ |

ਪਿਛਲੀ ਖ਼ਬਰ ਗਿੱਲ ਪਗੜੀ ਸੈਂਟਰ ਬਟਾਲਾ ਨੇ ਟ੍ਰੈਫਿਕ ਪੁਲਿਸ ਨੂੰ ਦਸਤਾਰਾਂ ਦੇ ਕੇ ਕੀਤੀ ਸੇਵਾ <br/> ਅਗਲੀ ਖ਼ਬਰ ਅੱਜ ਲੱਗੇਗਾ ਦੀਵਾਲੀ ਲਈ ਦੇਸੀ ਘਿਉ 'ਚ ਤਿਆਰ ਮਠਿਆਈਆਂ ਦਾ ਕਿਸਾਨ ਬਾਜ਼ਾਰ-ਹਰਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।