09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ਼ਿਵਾਲਿਕ ਕਿਡਜ਼ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਜੈਤੋ, 4 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਵਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ 'ਚ ਸੁੰਦਰ ਸ਼ਬਦ ਕੀਰਤਨ ਪੇਸ਼ ਕੀਤਾ | ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਪ੍ਰੇਰਣਾਦਾਇਕ ਵਿਚਾਰਾਂ 'ਤੇ ਆਧਾਰਿਤ ਕਵਿਤਾਵਾਂ ਤੇ ਸੰਵਾਦ ਪੇਸ਼ ਕੀਤੇ | ਸਮਾਗਮ ਦੇ ਅੰਤ 'ਚ ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ | ਸਕੂਲ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਿਆਰ, ਸੱਚ, ਸੇਵਾ ਤੇ ਏਕਤਾ ਦਾ ਸੰਦੇਸ਼ ਦਿੱਤਾ ਸੀ | ਸਾਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ 'ਚ ਅਮਲ 'ਚ ਲਿਆਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਜੇਲ੍ਹ 'ਚ ਨਜ਼ਰਬੰਦ ਹਵਾਲਾਤੀ ਦੀ ਦੂਜੇ ਹਵਾਲਾਤੀਆਂ ਵਲੋਂ ਕੀਤੀ ਕੁੱਟਮਾਰ ਅਗਲੀ ਖ਼ਬਰ ਡਾ. ਮੁਹੰਮਦ ਸਲੀਮ ਖਿਲਜੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੇ ਮੁੜ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।