09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਤਹਿਤ ਗੁਰਮਤਿ ਅਧਿਆਪਕ ਲਵਪ੍ਰੀਤ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ, ਅਧਿਆਪਕਾਂ ਤੇ ਮੈਨੇਜਮੈਂਟ ਕਮੇਟੀ ਨੇ ਸਮੂਹਿਕ ਰੂਪ ਵਿਚ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਉਪਰੰਤ ਵਿਦਿਆਰਥੀਆਂ ਜਸਦੀਪ ਸਿੰਘ ਤੇ ਸਾਥੀਆਂ ਗੁਰਜੋਤ ਕੌਰ ਤੇ ਸਾਥੀਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ, ਆਨੰਦ ਸਾਹਿਬ ਦਾ ਪਾਠ ਤੇ ਵਿਦਿਆਰਥੀ ਹਰਕੀਰਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਅਧਿਆਤਮ ਵਾਤਾਵਰਨ ਸਿਰਜਿਆ | ਸੰਸਥਾ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਬਾਣੀ ਤੋਂ ਸੇਧ ਲੈਣ ਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ, ਮਾਤਾ ਜਸਵੀਰ ਕੌਰ ਧਾਲੀਵਾਲ, ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਪਿ੍ੰਸੀਪਲ ਡਾ. ਵੀਰਪਾਲ ਕੌਰ ਸੇਖੋਂ, ਵਾਈਸ ਪਿ੍ੰਸੀਪਲ ਵਿਜੈ ਕੁਮਾਰ ਤੇ ਕਰਮਜੀਤ ਕੌਰ, ਦਸਮੇਸ਼ ਕਾਨਵੈਂਟ ਸਕੂਲ ਦੇ ਕੋਆਰਡੀਨੇਟਰ ਨਿਸ਼ਾ ਗਰੋਵਰ, ਗੁਰਬਖਸ਼ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਦਾਰਨੀ ਮਨਮੋਹਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪਿੰ੍ਰਸੀਪਲ ਮਹਿੰਦਰਪਾਲ ਸਿੰਘ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।