09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਜੈਤੋ, 4 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕਡਰੀ) ਗੰਗਸਰ ਜੈਤੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ | ਜਿਸ 'ਚ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦਾ ਪਾਠ ਕੀਤਾ ਅਤੇ ਭਾਈ ਅਵਤਾਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ ਨਾਮ ਜਪੋ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ ਹੈ ਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚਲਣਾ ਚਾਹੀਦਾ ਹੈ | ਸਕੂਲ ਦੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਹਰ ਮਨੁੱਖ ਨੂੰ ਚਲਣਾ ਚਾਹੀਦਾ ਹੈ ਤਾਂ ਹੀ ਸਾਡਾ ਜੀਵਨ ਸਫ਼ਲ ਹੋ ਸਕਦਾ ਹੈ | ਸਮਾਗਮ ਦੇ ਅਖੀਰ 'ਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ ਤੇ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ | ਇਸ ਮੌਕੇ ਸਕੂਲ ਦੇ ਸਮੁੱਚਾ ਸਟਾਫ਼ ਤੇ ਬੱਚੇ ਮੌਜੂਦ ਸਨ |
ਪਿਛਲੀ ਖ਼ਬਰ ਬਿਜਲੀ ਤਾਰਾਂ ਨਾਲ ਉਲਝਿਆ ਓਵਰਲੋਡ ਟਰੱਕ ਅਗਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ 'ਚ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।