30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 23-11-2025
ਫ਼ਰੀਦਕੋਟ, 22 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਕਲਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਅਰਾਈਆਂਵਾਲਾ ਕਲਾਂ ਰਸਤਾ ਹਿੰਮਤਪੁਰਾ ਬਸਤੀ ਰਾਹੀਂ ਪਹੁੰਚੇ ਤਾਂ ਸ਼ੱਕ ਦੇ ਆਧਾਰ 'ਤੇ ਉਥੇ ਆ ਰਹੇ ਬੂਟਾ ਸਿੰਘ ਉਰਫ਼ ਗੁਰਲਾਲ ਸਿੰਘ ਨੂੰ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 49 ਖੁੱਲੀਆਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਪੀ.ਆਰ.ਟੀ.ਸੀ. ਯੂਨੀਅਨ ਆਜ਼ਾਦ ਫ਼ਰੀਦਕੋਟ ਡਿਪੂ ਦੀ 31 ਮੈਂਬਰੀ ਕਮੇਟੀ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।