31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਿਲਵਰ ਓਕਸ ਸਕੂਲ ਵਿਖੇ ਵਾਤਾਵਰਨ ਤੇ ਕੈਂਸਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ

ਅਜੀਤ ਡੈਸਕ 23-11-2025
ਜੈਤੋ, 22 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ 'ਕੋਟਕਪੁਰਾ ਗਰੁੱਪ ਆਫ਼ ਫ਼ੈਮਿਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਸਬੰਧੀ ?ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਾਤਾਵਰਨ ਦੀ ਸੰਭਾਲ ਅਤੇ ਕੈਂਸਰ ਵਰਗੀ ਭਿਆਨਕ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ?ਸੈਮੀਨਾਰ ਦੀ ਸ਼ੁਰੂਆਤ ਵਿਚ ਸਕੂਲ ਦੇ ਪਿ੍ੰਸੀਪਲ ਪਿ੍ਅੰਕਾ ਮਹਿਤਾ ਨੇ ਗੁਰਿੰਦਰ ਸਿੰਘ ਮਹਿੰਦੀਰੱਤਾ ਦਾ ਸਵਾਗਤ ਕੀਤਾ ਅਤੇ ਸਕੂਲ ਦੇ ਅਧਿਆਪਕਾ ਰਮਨਪ੍ਰੀਤ ਕੌਰ ਨੇ ਇਸ ਜਾਗਰੂਕਤਾ ਪ੍ਰੋਗਰਾਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕੈਂਸਰ ਦੇ ਮੁੱਢਲੇ ਲੱਛਣਾਂ, ਸਮੇਂ ਸਿਰ ਜਾਂਚ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਨੇ ਮੁੱਖ ਵਕਤਾ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸਹਾਇਕ ਵਰਿੰਦਰਪਾਲ ਸਿੰਘ ਅਰਨੇਜਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ |
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ 'ਚ ਯੂਥ ਮਾਡਲ ਗ੍ਰਾਮ ਸਭਾ ਕਰਵਾਈ ਅਗਲੀ ਖ਼ਬਰ ਪੰਜਾਬ ਯੂਥ ਐਵਾਰਡ 2025 'ਚ ਐੱਸ.ਐੱਮ.ਐੱਸ.ਐੱਮ. ਸਕੂਲ ਝੋਟੀਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।