31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਵੀਂ ਗਲੀ ਬਣਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਨੇ ਮੁਹੱਲੇ ਦੇ ਵਸਨੀਕਾਂ ਤੋਂ ਕਰਵਾਈ

ਅਜੀਤ ਡੈਸਕ 23-11-2025
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜੋਧੂ ਕਾਲੋਨੀ ਦੀ ਗਲੀ ਨੰਬਰ 10 ਵਿਖੇ ਸੀਵਰੇਜ਼ ਦੀ ਲੰਮੇ ਸਮੇਂ ਤੋਂ ਸਮੱਸਿਆ ਦਾ ਹੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਗਲੀ ਵਿਚ ਨਵਾਂ ਸੀਵਰੇਜ਼ ਪਵਾਇਆ ਅਤੇ ਹੁਣ ਗਲੀ ਨੂੰ ਇੰਟਰਲਾਕ ਟਾਈਲਾਂ ਨਾਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪ ਕਰਨ ਦੀ ਬਜਾਏ ਮੁਹੱਲੇ ਦੇ ਲੋਕਾਂ ਤੋਂ ਹੀ ਕਰਵਾਈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ | ਇਸ ਮੌਕੇ ਜੈ ਚੰਦ ਭੰਡਾਰੀ, ਦਰਸ਼ਨ ਸਿੰਘ ਬੇਦੀ ਸੀਨੀਅਰ ਸਿਟੀਜਨ, ਬਲਵਿੰਦਰ ਸਿੰਘ, ਸ਼ਮਿੰਦਰ ਸਿੰਘ ਟਿੱਲੂ, ਸੁਮਨ ਕੁਮਾਰ ਤੋਤੀ, ਪੱਪੀ ਸਿੰਘ ਤੇ ਹੋਰ ਮੁਹੱਲਾ ਵਾਸੀ ਹਾਜ਼ਰ ਸਨ | ਇਸ ਮੌਕੇ ਜੈ ਚੰਦ ਭੰਡਾਰੀ ਨੇ ਦੱਸਿਆ ਕਿ ਇਸ ਗਲੀ ਵਿਚ ਸੀਵਰੇਜ਼ ਦੀ ਸਮੱਸਿਆ ਬਹੁਤ ਪੁਰਾਣੀ ਸੀ, ਜਿਸ ਦਾ ਹੱਲ ਹੋ ਗਿਆ ਹੈ ਅਤੇ ਹੁਣ ਦਿਨਾਂ ਵਿਚ ਗਲੀ ਵੀ ਨਵੀਂ ਬਣ ਕੇ ਤਿਆਰ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਆਮ ਲੋਕਾਂ ਤੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣਾ ਬਹੁਤ ਵਧੀਆ ਉਪਰਾਲਾ ਹੈ |
ਪਿਛਲੀ ਖ਼ਬਰ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਵਿਕਰਮਜੀਤ ਕੌਰ ਨੇ ਰਾਸ਼ਟਰੀ ਪੱਧਰੀ ਅਬੈਕਸ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।