01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕੈਬਨਿਟ ਮੰਤਰੀ ਵਲੋਂ 25 ਲੱਖ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਸ਼ੁਰੂਆਤ

ਅਜੀਤ ਡੈਸਕ 23-11-2025
ਮਲੋਟ, 22 ਨਵੰਬਰ (ਅਜਮੇਰ ਸਿੰਘ ਬਰਾੜ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਕੰਮ ਦੇ ਮੁਕੰਮਲ ਹੋਣ ਨਾਲ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਹੋਵੇਗੀ ਅਤੇ ਲੋਕਾਂ ਨੂੰ ਸਹੂਲਤ ਮਿਲੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਪਿੰਡਾਂ ਦਾ ਵਿਕਾਸ ਕਰਨਾ ਹੈ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।