01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਿੰਡ ਜੱਸੇਆਣਾ ਵਿਖੇ ਖੇਤਾਂ 'ਚੋਂ ਬਿਜਲੀ ਦੀਆਂ ਮੋਟਰਾਂ ਚੋਰੀ

ਅਜੀਤ ਡੈਸਕ 23-11-2025
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬਿਜਲੀ ਮੋਟਰਾਂ ਅਤੇ ਬਿਜਲੀ ਟਰਾਂਸਫ਼ਾਰਮਰ ਦੇ ਚੋਰੀ ਹੋਣ ਦੀਆਂ ਘਟਨਾਵਾਂ ਤੋਂ ਕਿਸਾਨ ਬਹੁਤ ਪ੍ਰੇਸ਼ਾਨ ਹਨ | ਇਸ ਤਰ੍ਹਾਂ ਹੀ ਪਿੰਡ ਜੱਸੇਆਣਾ ਦੇ 8 ਕਿਸਾਨਾਂ ਦੀਆਂ ਖੇਤਾਂ ਵਿਚੋਂ ਪੰਜ-ਪੰਜ ਹਾਰਸ ਪਾਵਰ ਦੀਆਂ ਮੋਟਰਾਂ ਚੋਰੀ ਹੋ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਹੈਪੀ ਬਰਾੜ ਨੇ ਦੱਸਿਆ ਕਿ ਪੀੜਤ ਕਿਸਾਨਾਂ ਵਿਚ ਲਖਵੀਰ ਸਿੰਘ, ਮਨਪ੍ਰੀਤ ਸਿੰਘ, ਹਰਚਰਨ ਸਿੰਘ, ਸਰਬਜੀਤ ਸਿੰਘ, ਹਰਿੰਦਰ ਸਿੰਘ, ਦਲਜੀਤ ਸਿੰਘ, ਗੁਮਦੂਰ ਸਿੰਘ ਤੇ ਅੰਮਿ੍ਤਪਾਲ ਸਿੰਘ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਇਸ ਪਿੰਡ ਵਿਚ ਚੋਰੀ ਹੋਣ ਮਗਰੋਂ ਪੁਲਿਸ ਨੇ ਅਜੇ ਤੱਕ ਮੌਕਾ ਵੀ ਨਹੀਂ ਵੇਖਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਰਖ਼ਾਸਤ ਦਿੱਤੀ ਹੋਈ ਹੈ | ਚੋਰਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੋ ਰਹੇ ਹਨ | ਇਹ ਚੋਰੀਆਂ ਪਿੰਡ ਜੱਸੇਆਣਾ ਤੋਂ ਲੰਡੇਰੋਡੇ ਰਸਤੇ ਲੁਬਾਣਿਆਂਵਾਲੀ ਰਜਬਾਹੇ ਨੇੜਿਓਾ ਹੋਈਆਂ ਹਨ | ਉਨ੍ਹਾਂ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਚੋਰ ਗਰੋਹ ਨੂੰ ਨੱਥ ਪਾਈ ਜਾਵੇ, ਕਿਉਂਕਿ ਕਿਸਾਨ ਵਧ ਰਹੀਆਂ ਚੋਰੀਆਂ ਤੋਂ ਪ੍ਰੇਸ਼ਾਨ ਹਨ |
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਊਾਡ ਦਾ ਉਦਘਾਟਨ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।