01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ਼ ਕਲੱਬ ਵਲੋਂ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਲਾਇਨਜ਼ ਕਲੱਬ ਆਫ਼ ਮੋਗਾ ਵਿਸ਼ਾਲ ਇੰਟਰਨੈਸ਼ਨਲ ਡਿਸਟਿ੍ਕਟ 321-ਐਫ, ਮੋਗਾ ਪੁਲਿਸ ਤੇ ਸਮਾਈਲ ਵੁਮੈਨ ਵੈੱਲਫੇਅਰ ਫਾਊਾਡੇਸ਼ਨ ਸੁਸਾਇਟੀ ਮੋਗਾ ਵਲੋਂ ਨੌਵੀਂ ਪਾਤਸ਼ਾਹੀ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 23 ਨਵੰਬਰ ਐਤਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਪਾਲ ਗਊਸ਼ਾਲਾ ਦੇ ਪ੍ਰੈਜ਼ੀਡੈਂਟ ਰਵਿੰਦਰ ਗੋਇਲ ਸੀ.ਏ. ਚੇਅਰਮੈਨ ਬਾਬਾ ਕੁੰਦਨ ਸਿੰਘ ਲਾਅ ਕਾਲਜ ਤੇ ਲਾਇਨਜ਼ ਮੋਗਾ ਵਿਸ਼ਾਲ ਅਤੇ ਦਵਿੰਦਰ ਸਿੰਘ ਰਿੰਪੀ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੇ ਮੁੱਖ ਮਹਿਮਾਨ ਮੋਗਾ ਜ਼ਿਲ੍ਹੇ ਦੇ ਐਸ.ਐਸ.ਪੀ. ਅਜੇ ਗਾਂਧੀ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਨੂੰ ਲੈ ਕੇ ਕਲੱਬ ਦੇ ਵਲੰਟੀਅਰ ਤੇ ਗਊਸ਼ਾਲਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਐਮ.ਜੇ.ਐਫ. ਲਾਇਨਜ਼ ਅਜੇ ਜਿੰਦਲ, ਵਾਈਸ ਡਿਸਟਿ੍ਕਟ ਗਵਰਨਰ ਤੇ ਐਮ.ਜੇ.ਐਫ. ਲਾਇਨਜ਼ ਚਰਨਜੀਤ ਸਿੰਘ ਭੰਡਾਰੀ ਰਿਜਨ ਚੇਅਰਪਰਸਨ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ |
ਪਿਛਲੀ ਖ਼ਬਰ ਮੁਸਲਿਮ ਫਰੰਟ ਪੰਜਾਬ ਇਕਾਈਆਂ ਨੇ ਹੜ੍ਹ ਪੀੜਤ ਪਰਿਵਾਰਾਂ ਲਈ ਮਦਦ ਭੇਜੀ ਅਗਲੀ ਖ਼ਬਰ ਸੀ.ਓ.ਟੀ. ਚੰਡੀਗੜ੍ਹ ਵਲੋਂ ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਲਗਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।