10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਵੀਰ ਬਾਲ ਦਿਵਸ ਮੁਕਾਬਲੇ 'ਚ ਸਰਕਾਰੀ ਸਕੂਲ ਦੀਆਂ ਲੜਕੀਆਂ ਅੱਵਲ

ਅਜੀਤ ਡੈਸਕ 07-12-2025
ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਵਿਚ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਫ਼ਰੀਦਕੋਟ ਵਿਖੇ ਕਰਵਾਏ ਵੀਰ ਬਾਲ ਦਿਵਸ ਨਾਲ ਸਬੰਧਿਤ ਮੁਕਾਬਲਿਆਂ ਵਿਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਨੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ | ਪਿ੍ੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਵਿਚ ਸਕੂਲ ਦੀ ਮਹਿਕਪ੍ਰੀਤ ਕੌਰ ਜਮਾਤ ਛੇਵੀਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸੀ ਸਬੰਧੀ ਭਾਸ਼ਣ ਮੁਕਾਬਲੇ ਵਿਚ ਅਤੇ ਭਜਨ ਮੁਕਾਬਲੇ ਵਿਚ ਸਲੋਨੀ, ਮਹਿਕਪ੍ਰੀਤ ਅਤੇ ਸਾਥਣਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਵਲੋਂ ਇਸ ਪ੍ਰਾਪਤੀ ਲਈ ਸਰਬਜੀਤ ਕੌਰ ਅਤੇ ਮੰਜਲੀ ਕੱਕੜ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਸਕੂਲ ਵਿਚ ਸਨਮਾਨਿਤ ਕੀਤਾ | ਮੰਚ ਸੰਚਾਲਨ ਕੁਲਵਿੰਦਰ ਸਿੰਘ ਜਟਾਣਾ ਵਲੋਂ ਕੀਤਾ ਗਿਆ | ਇਸ ਮੌਕੇ ਚੰਦਨ ਕੌਰ ਸੋਢੀ, ਵਿਵੇਕ ਕਪੂਰ, ਨਵਦੀਪ ਕੱਕੜ, ਪਰਮਜੀਤ ਕੌਰ, ਸੁਖਪਾਲ ਸਿੰਘ, ਅਮਿਤ ਚੁੱਘ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲਿਆਂ 'ਚ ਸਫ਼ਲਤਾ ਪ੍ਰਾਪਤ ਕੀਤੀ ਅਗਲੀ ਖ਼ਬਰ ਫ਼ਰੀਦਕੋਟ 'ਚ ਧੁੰਦ ਦਾ ਕਹਿਰ-<br> ਬੋਰੀਆਂ ਨਾਲ ਭਰਿਆ ਟਰੱਕ ਮੋਟਰਸਾਇਕਲ ਨਾਲ ਟਕਰਾਅ ਕੇ ਨਹਿਰ ਦੇ ਪੁਲ 'ਤੇ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।