10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲਿਆਂ 'ਚ ਸਫ਼ਲਤਾ ਪ੍ਰਾਪਤ ਕੀਤੀ

ਅਜੀਤ ਡੈਸਕ 07-12-2025
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਬਦ ਮੁਕਾਬਲਿਆਂ ਵਿਚ ਸਫ਼ਲਤਾ ਪ੍ਰਾਪਤ ਕੀਤੀ | ਜ਼ਿਕਰਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਵੀਰ ਬਾਲ ਦਿਵਸ ਸੰਬੰਧੀ ਰਾਜ ਪੱਧਰ 'ਤੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਅਕਾਲ ਅਕੈਡਮੀ ਦੇ ਵਿਦਿਆਰਥੀ ਯਸ਼ਮੀਤ ਕੌਰ, ਮਨਜਿੰਦਰ ਕੌਰ, ਜਸਕੀਰਤ ਸਿੰਘ, ਹਰਗੁਣਪ੍ਰੀਤ ਸਿੰਘ, ਮਨਸੀਰਤ ਕੌਰ ਤੇ ਰਿਆਜ਼ ਕਮਰਾ ਬਲਾਕ ਪੱਧਰ 'ਤੇ ਜੇਤੂ ਰਹੇ | ਇਨ੍ਹਾਂ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਚੁੱਕੀ ਹੈ | ਪਿ੍ੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਧਰਨਾ 19ਵੇਂ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਵੀਰ ਬਾਲ ਦਿਵਸ ਮੁਕਾਬਲੇ 'ਚ ਸਰਕਾਰੀ ਸਕੂਲ ਦੀਆਂ ਲੜਕੀਆਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।