10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨਸ਼ਾ ਸਮੱਗਰੀ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 07-12-2025
ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਤਲਵੰਡੀ ਭਾਈ ਪਾਸ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ, ਸੀ.ਆਈ.ਏ. ਸਟਾਫ਼ ਪੁਲਿਸ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਨੇੜੇ ਰੈੱਡ ਕਰਾਸ ਸੀਨੀਅਰ ਸਿਟੀਜਨ ਹੋਮ, ਤਲਵੰਡੀ ਬਾਈਪਾਸ, ਫ਼ਰੀਦਕੋਟ ਮੌਜੂਦ ਸਨ ਤਾਂ ਮੋਟਰਸਾਈਕਲ 'ਤੇ ਖੜ੍ਹੇ ਹਰਸਿਮਰਨ ਸਿੰਘ ਹੈਰੀ ਪੁੱਤਰ ਰਵੇਲ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 255 ਗ੍ਰਾਮ ਹੈਰੋਇਨ, 1000 ਰੁਪਏ ਡਰੱਗ ਮਨੀ ਅਤੇ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਟੀਚਰ ਫੈਸਟ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬਰਗਾੜੀ ਸਕੂਲ ਦੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।