12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਇਨਡੋਰ ਖੇਡਾਂ ਲਈ ਮੈਦਾਨ ਕੀਤਾ ਤਿਆਰ

ਅਜੀਤ ਡੈਸਕ 07-12-2025
ਮਲੋਟ, 6 ਦਸੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਬਿਹਤਰ ਅਤੇ ਵਧੇਰੇ ਤਕਨੀਕੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਸਕੂਲ ਦੇ ਭੂਮੀਗਤ ਖੇਡ ਦੇ ਮੈਦਾਨ ਨੂੰ ਇਨਡੋਰ ਖੇਡਾਂ ਲਈ ਤਿਆਰ ਕੀਤਾ | ਸਕੂਲ ਦੇ ਚੇਅਰਮੈਨ ਰਵੀ ਛਾਬੜਾ ਨੇ ਰਿਬਨ ਕੱਟ ਕੇ ਅਤੇ ਦੀਵਾ ਜਗਾ ਕੇ ਇਸ ਸਹੂਲਤ ਦਾ ਉਦਘਾਟਨ ਕੀਤਾ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇਕ ਮਹੱਤਵਪੂਰਨ ਹਿੱਸਾ ਹਨ | ਇਹ ਨਾ ਸਿਰਫ਼ ਸਾਨੂੰ ਸਿਹਤਮੰਦ ਰੱਖਦੀਆਂ ਹਨ ਬਲਕਿ ਮਾਨਸਿਕ, ਸਰੀਰਕ ਤੇ ਸਮਾਜਿਕ ਵਿਕਾਸ ਵਿਚ ਵੀ ਯੋਗਦਾਨ ਪਾਉਂਦੀਆਂ ਹਨ | ਚੇਅਰਮੈਨ ਰਵੀ ਛਾਬੜਾ ਨੇ ਕਿਹਾ ਕਿ ਖੇਡਾਂ ਪੂਰੀ ਸਰੀਰਕ ਕਸਰਤ ਪ੍ਰਦਾਨ ਕਰਦੀਆਂ ਹਨ ਅਤੇ ਚੁਸਤੀ ਬਣਾਈ ਰੱਖਣ ਵਿੱਚ ਮਦਦ ਕਰਦੀਆਂ ਹਨ, ਜੋ ਕਿ ਸਿਹਤ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਸਵ: ਮਾਸਟਰ ਹਰੀ ਸਿੰਘ ਡਰਾਇੰਗ ਟੀਚਰ ਦੀ ਯਾਦ 'ਚ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।