03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਸ਼ੱਕੀ ਕਾਬੂ

ਅਜੀਤ ਡੈਸਕ 25-12-2025
ਫ਼ਰੀਦਕੋਟ, 24 ਦਸੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਚੋਰੀ ਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਸ਼ੱਕੀਆਂ ਨੂੰ ਚੋਰੀ ਦੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਥਾਨਕ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਬੱਸ ਅੱਡਾ ਪਿੱਪਲੀ ਮੌਜੂਦ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਕੁਝ ਵਿਅਕਤੀ ਜੋ ਕਿ ਕਥਿਤ ਤੌਰ 'ਤੇ ਚੋਰੀ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਆਦੀ ਹਨ ਤੇ ਕਥਿਤ ਦੋਸ਼ੀ ਪਿੰਡ ਬੁਰਜ ਮਸਤਾਂ ਦੇ ਰਸਤੇ 'ਚ ਖੜੇ ਚੋਰੀ ਕੀਤੇ ਹੋਏ ਟਰਾਂਸਫ਼ਾਰਮਰਾਂ ਦਾ ਤਾਂਬਾ ਵੇਚਣ ਦੀ ਤਾਕ 'ਚ ਫਿਰ ਰਹੇ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਤੇ ਸਲੰਧਰ ਸਿੰਘ ਉਰਫ਼ ਰਾਜਾ ਪੁੱਤਰ ਕਿਰਪਾਲ ਸਿੰਘ ਵਾਸੀ ਜ਼ਿਲ੍ਹਾ ਫ਼ਰੀਦਕੋਟ, ਜਸਵੀਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਜੋਨੀ ਪੁੱਤਰ ਹਰਮੇਸ਼ ਵਾਸੀ ਜ਼ਿਲ੍ਹਾ ਮੋਗਾ ਨੂੰ 50 ਕਿਲੋ ਤਾਂਬਾ, ਲੋਹੇ ਦੀਆਂ ਰਾਡਾਂ ਤੇ ਬਲੈਰੋ ਗੱਡੀ ਸਮੇਤ ਕਾਬੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਬੈਂਕ ਦਾ ਨਾਂਅ ਲੈ ਕੇ ਕਰੈਡਿਟ ਕਾਰਡ ਦੀ ਲਿਮਿਟ ਵਧਾਉਣ ਦੀ ਜਗ੍ਹਾ ਉਡਾਏ ਪੈਸੇ ਅਗਲੀ ਖ਼ਬਰ ਹਰੀਨੌਂ ਦੇ ਦਸਮੇਸ਼ ਸਕੂਲ 'ਚ ਕੌਮੀ ਸੇਵਾ ਯੋਜਨਾ ਕੈਂਪ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।