03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਅਧਿਆਪਕਾਂ ਦਾ ਸਨਮਾਨ ਸਮਾਗਮ ਭਲਕੇ

ਅਜੀਤ ਡੈਸਕ 25-12-2025
ਕੋਟਕਪੂਰਾ, 24 ਦਸੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵਲੋਂ 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਸਾਹਮਣੇ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਵਿਖੇ ਮਨਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੌਸਲ, ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ, ਪ੍ਰੋਫ਼ੈਸਰ ਹਰਬੰਸ ਸਿੰਘ ਪਦਮ, ਮੁਖਤਿਆਰ ਸਿੰਘ ਮੱਤਾ, ਗੁਰਚਰਨ ਸਿੰਘ ਮਾਨ, ਇਕਬਾਲ ਸਿੰਘ ਮੰਘੇੜਾ ਅਤੇ ਤਰਸੇਮ ਨਰੂਲਾ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਜਸਵੰਤ ਸਿੰਘ ਸੇਵਾ ਮੁਕਤ ਚੀਫ਼ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਤੇ ਵਿਸ਼ੇਸ਼ ਮਹਿਮਾਨ ਡਾ. ਮਨਜੀਤ ਸਿੰਘ ਢਿੱਲੋਂ ਚੇਅਰਮੈਨ ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜ਼ਿਜ਼ ਕੋਟਕਪੂਰਾ ਹੋਣਗੇ | ਸਨਮਾਨਿਤ ਕੀਤੇ ਜਾ ਰਹੇ 8 ਅਧਿਆਪਕਾਂ 'ਚ ਕੁਲਵਿੰਦਰ ਕੌਰ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ, ਹਰਸਿਮਰਨਜੀਤ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲਾ, ਰੁਪਿੰਦਰਜੀਤ ਸਿੰਘ ਲੈਕਚਰਾਰ ਅੰਗਰੇਜ਼ੀ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੁਰਾ, ਅਮੋਲਕ ਸਿੰਘ ਸਿੱਧੂ ਪੰਜਾਬੀ ਮਾਸਟਰ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ, ਅਮਨਦੀਪ ਕੌਰ ਮੈਥ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਕਲਾਂ, ਪਰਮਿੰਦਰ ਕੌਰ ਸਾਇੰਸ ਮਿਸਟ੍ਰੈਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ, ਸਤਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਤੇ ਰਾਕੇਸ਼ ਕੁਮਾਰ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਰੋੜੀਕਪੂਰਾ, ਬਲਾਕ ਜੈਤੋ ਸਾਮਿਲ ਹਨ | ਇਸ ਮੌਕੇ ਸੁਸਾਇਟੀ ਦਾ ਸਾਲ 2026 ਦਾ ਕੈਲੰਡਰ ਵੀ ਜਾਰੀ ਕੀਤਾ ਜਾਵੇਗਾ | ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਜੀ ਦੀ ਆਜ਼ਾਦੀ ਸੰਗਰਾਮ 'ਚ ਪਾਏ ਗਏ ਯੋਗਦਾਨ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੋਗੀ ਬਰਾੜ ਤੇ ਰਾਜੂ ਬਰਾੜ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਦਲਜੀਤ ਸਿੰਘ ਨਿੱਕਾ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।