04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੀਤੀ ਜਾਵੇ ਫ਼ਸਲਾਂ ਦੀ ਕਾਸ਼ਤ-ਖੇਤੀਬਾੜੀ ਮੰਤਰੀ

ਮਲੋਟ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ | ਤਸਵੀਰ: ਪਾਟਿਲ <br/> ਮਲੋਟ ਵਿਖੇ ਕੈਂਪ ਦਾ ਨਿਰੀਖਣ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ | ਤਸਵੀਰ: ਪਾਟਿਲ <br/> 25-12-2025
ਮਲੋਟ, 24 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਤੇ ਫ਼ਸਲੀ ਵਿਭਿੰਨਤਾ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਰੈਡ ਹਿੱਲ ਰਿਜੋਰਟ ਮਲੋਟ ਵਿਖੇ ਲਗਾਇਆ ਗਿਆ | ਕੈਂਪ ਵਿਚ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਤੇ ਹਲਕਾ ਸ੍ਰੀ ਮੁਕਤਸਰ ਸਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ 'ਚ ਵਿਭਿੰਨਤਾ ਲਿਆਉਣ ਲਈ ਰਵਾਇਤੀ ਫ਼ਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ ਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸੰਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੀ ਕਾਸ਼ਤ ਕੀਤੀ ਜਾਵੇ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਾਸ਼ਤ ਕਰਨ ਤੋਂ ਪਹਿਲਾਂ ਆਪਣੀ ਵਾਹੀਯੋਗ ਜ਼ਮੀਨ ਦੀ ਮਿੱਟੀ ਦੀ ਪਰਖ ਜ਼ਰੂਰ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਸ ਅਨੁਸਾਰ ਹੀ ਖੇਤੀ ਕੀਤੀ ਜਾਵੇ | ਇਸ ਮੌਕੇ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨ ਹਿੱਤ ਵਿਚ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਮੁੱਖ ਮਹਿਮਾਨਾਂ ਤੇ ਉਚ ਅਧਿਕਾਰੀਆਂ ਵਲੋਂ ਸਟਾਲਾਂ ਦਾ ਜਾਇਜ਼ਾ ਲਿਆ ਗਿਆ ਤੇ ਇਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ | ਕੈਂਪ 'ਚ ਲਗਭਗ 800 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਪਸ਼ੂ ਪਾਲਣ ਵਿਭਾਗ ਤੇ ਡੇਅਰੀ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮਲੋਟ ਜੁਗਰਾਜ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਕਰਨਜੀਤ ਸਿੰਘ ਪੀ.ਡੀ. ਆਤਮਾ, ਡਾ. ਸੁਖਜਿੰਦਰ ਸਿੰਘ ਏ.ਡੀ.ਓ., ਡਾ. ਮੰਗਲ ਸੈਨ ਏ.ਡੀ.ਓ. ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ, ਡਾ. ਸੁਖਚੈਨ ਸਿੰਘ ਏ.ਡੀ.ਓ. ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫ਼ਸਰ, ਡਾ. ਜਗਮੋਹਨ ਸਿੰਘ ਬਲਾਕ ਅਫ਼ਸਰ ਗਿੱਦੜਬਾਹਾ, ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ ਕੇ.ਵੀ.ਕੇ., ਡਾ. ਮਨਮੀਤ ਕੌਰ ਏ.ਡੀ.ਓ., ਡਾ. ਵਿਵੇਕ ਸਹਾਇਕ ਪ੍ਰੋਫ਼ੈਸਰ ਕੇ.ਵੀ.ਕੇ., ਡਾ. ਜੋਬਨਦੀਪ ਸਿੰਘ ਏ.ਡੀ.ਓ., ਡਾ. ਕੁਲਦੀਪ ਸਿੰਘ ਮਰਖਾਈ, ਡਾ. ਨਵਨੀਤ ਕੌਰ ਕੇ.ਵੀ.ਕੇ., ਰਾਜਾ ਮਾਹੂਆਣਾ, ਸੁਖਵਿੰਦਰ ਸਿੰਘ ਸੁੱਖਾ ਗੁਰੂਸਰ, ਸੁਰਜੀਤ ਸਿੰਘ ਮਿੱਡਾ, ਕਾਲਾ ਸਿੰਘ ਸਰਪੰਚ ਭੀਟੀਵਾਲਾ, ਮਲਕੀਤ ਸਿੰਘ ਮਾਨ ਐਡਵੋਕੇਟ, ਜਗਜੀਤ ਸਿੰਘ ਸਾਬਕਾ ਸਰਪੰਚ ਖੁੱਡੀਆਂ, ਉਂਕਾਰ ਸਿੰਘ, ਗੁਰਮੀਤ ਸਿੰਘ, ਜਸਦੀਪ ਸਿੰਘ, ਧਰਮਿੰਦਰ ਸਿੰਘ ਸਰਪੰਚ ਖੁੰਡੇ ਹਲਾਲ, ਅਨੋਖ ਸਿੰਘ ਸਰਪੰਚ ਕਬਰਵਾਲਾ, ਨਿੱਜੀ ਸਹਾਇਕ ਗੁਰਬਾਜ ਸਿੰਘ, ਨਿਰਮਲ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ, ਕੁਲਦੀਪ ਸਿੰਘ ਮਰਖਾਈ, ਸਰਬੀਰਇੰਦਰ ਸਿੰਘ ਸੰਧੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਕੂਲ ਚੇਅਰਮੈਨ ਵਲੋਂ ਬਦਸਲੂਕੀ 'ਤੇ ਅਧਿਆਪਕਾਂ ਵਲੋਂ ਸਮੂਹਿਕ ਅਸਤੀਫ਼ੇ ਦਾ ਮਾਮਲਾ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਨਸ਼ਿਆਂ ਖ਼ਿਲਾਫ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।