04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨੈਸ਼ਨਲ ਲੋਕ ਅਦਾਲਤ ਤੇ ਮੀਡੀਏਸ਼ਨ ਫਾਰ ਦਾ ਨੈਸ਼ਨ ਮੁਹਿੰਮ-2.0 ਸੰਬੰਧੀ ਮੀਟਿੰਗ

ਅਜੀਤ ਡੈਸਕ 25-12-2025
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਹਰਮਹਿੰਦਰ ਪਾਲ)-ਸਾਲ 2026 ਦੀ ਪਹਿਲੀ ਕੌਮੀ ਲੋਕ ਅਦਾਲਤ 14 ਮਾਰਚ ਨੂੰ ਲਗਾਈ ਜਾ ਰਹੀ ਹੈ, ਜਿਸ ਸੰਬੰਧੀ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਸੈਸ਼ਨ ਡਵੀਜ਼ਨ ਦੇ ਸਾਰੇ ਜੁਡੀਸ਼ੀਅਲ ਅਫ਼ਸਰ ਅਮਿਤਾ ਸਿੰਘ (ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ), ਗਰੀਸ਼ (ਪਿ੍ੰਸੀਪਲ ਜੱਜ ਫ਼ੈਮਲੀ ਕੋਰਟ), ਰਮਨ ਸ਼ਰਮਾ (ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-2), ਨੀਰਜ ਕੁਮਾਰ ਸਿੰਗਲਾ (ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ), ਰੂਪਾ ਧਾਲੀਵਾਲ (ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ), ਹਿਮਾਂਸ਼ੂ ਅਰੋੜਾ (ਸਿਵਲ ਜੱਜ ਸੀਨੀਅਰ ਡਵੀਜ਼ਨ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ), ਰਾਜਬੀਰ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-1), ਜਸਕਿਰਨ ਸੋਂਦ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-2), ਅਸਮਿਤਾ ਰੋਮਾਣਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ-3) ਸ੍ਰੀ ਮੁਕਤਸਰ ਸਾਹਿਬ, ਸਮੁੱਖੀ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਅੰਸੂਮਨ ਸਿਆਗ (ਜੁਡੀਸੀਅਲ ਮੈਜਿਸਟ੍ਰੇਟ ਫਸਟ ਕਲਾਸ), ਮਹਿੰਦਰਪ੍ਰਤਾਪ ਸਿੰਘ ਲਿਬਰਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਅਦਿੱਤਿਆ ਚੋਪੜਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਅਕਾਸਿਤਾ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਸੁਮਨਦੀਪ ਕੌਰ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ) ਮਲੋਟ, ਤਰਨਜੀਤ ਸਿੰਘ ਸਿਮਰਾ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਗੌਰਵ ਮਿੱਤਲ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ), ਕਿਰਨਦੀਪ ਕੌਰ (ਜੁਡੀਸੀਅਲ ਮੈਜਿਸਟ੍ਰੇਟ ਫਸਟ ਕਲਾਸ) ਗਿੱਦੜਬਾਹਾ ਆਦਿ ਨੇ ਭਾਗ ਲਿਆ | ਮੀਟਿੰਗ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਸਾਰੇ ਜੱਜ ਸਾਹਿਬਾਨਾਂ ਨੂੰ ਅਪੀਲ ਕੀਤੀ ਗਈ ਕਿ ਮੀਡੀਏਸ਼ਨ 'ਫਾਰ ਦਾ ਨੇਸ਼ਨ ਮੁਹਿੰਮ-2.0' ਨੂੰ ਮੱਦੇਨਜ਼ਰ ਰੱਖਦੇ ਹੋਏ ਵੱਧ ਤੋਂ ਵੱਧ ਕੇਸ ਭੇਜੇ ਜਾਣ | ਉਨ੍ਹਾਂ ਨੂੰ ਮੀਟਿੰਗ 'ਚ ਹਾਜ਼ਰ ਜੁਡੀਸ਼ੀਅਲ ਅਫ਼ਸਰਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਉਪਰਾਲੇ ਕੀਤੇ ਜਾਣਗੇ ਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਅਗਲੀ ਖ਼ਬਰ ਮਲੋਟ ਵਿਖੇ ਸਕੂਲ ਵੈਨਾਂ ਦੀ ਚੈਕਿੰਗ, 18 ਵੈਨਾਂ ਦੇ ਚਲਾਨ ਕੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।