06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਬਕਾ ਲੈਕਚਰਾਰ ਬਲਵਿੰਦਰ ਸਿੰਘ ਮਠਾੜੂ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 25-12-2025
ਕੋਟਕਪੂਰਾ, 24 ਦਸੰਬਰ (ਮੇਘਰਾਜ)-ਅੱਜ ਕੋਟਕਪੂਰਾ ਨਿਵਾਸੀ ਸੇਵਾ ਮੁਕਤ ਲੈਕਚਰਾਰ ਬਲਵਿੰਦਰ ਸਿੰਘ ਮਠਾੜੂ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਮਾਤਾ ਦਇਆ ਕੌਰ ਜੀ, ਸੰਧਵਾਂ ਵਿਖੇ ਹੋਇਆ | ਉਨ੍ਹਾਂ ਦੀ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਮੌਤ ਹੋਈ ਸੀ | ਰਾਗੀ ਸਿੰਘਾਂ ਨੇ ਕੀਰਤਨ ਕੀਤਾ | ਇਸ ਮੌਕੇ ਡੈਮੈਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਸਟੇਜ ਦਾ ਸੰਚਾਲਨ ਕੀਤਾ | ਅਧਿਆਪਕ ਆਗੂ ਕੁਲਵਿੰਦਰ ਸਿੰਘ ਮੌੜ ਨੇ ਬਲਵਿੰਦਰ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਪਰਿਵਾਰ ਵਲੋਂ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਦੀ ਪਤਨੀ ਪਿ੍ੰ. ਤੁਲਸਨ ਕੌਰ, ਸਪੁੱਤਰ ਯਾਦਵੀਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਨਗਰ ਕੌਂਸਲ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਸਾਬਕਾ ਪ੍ਰਧਾਨ ਪਰਮਜੀਤ ਕੌਰ ਢਿੱਲੋਂ, ਪੂਰਨ ਸਿੰਘ ਸਰਾਵਾਂ, ਸੁਭਾਸ਼ ਚੰਦਰ ਸ਼ਰਮਾ, ਜਸਵਿੰਦਰ ਸਿੰਘ ਮਠਾੜੂ, ਕੁਲਦੀਪ ਸਿੰਘ ਮਾਣੂੰਕੇ, ਬੂਟਾ ਸਿੰਘ ਸਰਾਵਾਂ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਆਰੇਵਾਲਾ, ਹਰਜਸਦੀਪ ਸਿੰਘ, ਗੇਜਰਾਮ ਭੌਰਾ, ਪਿ੍ੰ. ਤੇਜਿੰਦਰ ਸਿੰਘ, ਪਿ੍ੰ. ਨੰਦਲਾਲ, ਪਿ੍ੰ. ਜਗਰਾਜ ਸਿੰਘ, ਪ੍ਰੋ. ਹਰਬੰਸ ਸਿੰਘ ਪਦਮ, ਸੁਰਜੀਤ ਸਿੰਘ ਭੱਟੀ, ਦਰਸ਼ਨ ਸਿੰਘ ਢਿਲਵਾਂ, ਗੁਰਚਰਨ ਸਿੰਘ ਸਿੱਖਾਂਵਾਲਾ, ਮਨੋਦ ਧਵਨ, ਸੁਖਮੰਦਰ ਸਿੰਘ ਸੰਧਵਾਂ, ਕੁਲਵੰਤ ਸਿੰਘ ਭੁੱਲਰ, ਕੁਲਦੀਪ ਸਿੰਘ ਘਣੀਆ, ਪ੍ਰੇਮ ਚਾਵਲਾ ਆਦਿ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਪਿੰਡ ਦੱਦਾਹੂਰ 'ਚ 'ਆਪ' ਪਾਰਟੀ ਛੱਡ ਕੇ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਈ ਵਰਕਰ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।