06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੀ.ਐਚ.ਸੀ. ਬਾਜਾਖਾਨਾ ਵਿਖੇ ਆਸ਼ਾ ਦੀ ਰੀਵਿਊ ਮੀਟਿੰਗ

ਅਜੀਤ ਡੈਸਕ 25-12-2025
ਬਾਜਾਖਾਨਾ, 24 ਦਸੰਬਰ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਆਸ਼ਾ ਦੀ ਰੀਵਿਊ ਮੀਟਿੰਗ ਕੀਤੀ ਗਈ | ਜਿਸ ਵਿਚ ਵੱਖ-ਵੱਖ ਸਿਹਤ ਤੇ ਪ੍ਰਸ਼ਾਸਨਿਕ ਮਸਲਿਆਂ 'ਤੇ ਵਿਚਾਰ ਕੀਤਾ ਗਿਆ¢ ਡਾ. ਪਰਵਜੀਤ ਸਿੰਘ ਗੁਲਾਟੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਦੱਸ ਲੱਖ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਮਿਲੇਗੀ ¢ ਜਿਸ ਨਾਲ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਅਸਾਨੀ ਹੋਵੇਗੀ ¢ ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ¢ ਡਾ. ਨਵਪ੍ਰੀਤ ਗਰੇਵਾਲ ਨੇ ਟੀਕਾਕਰਨ ਦੇ ਕੈਂਪਾਂ ਸਬੰਧੀ ਪਹਿਲੂਆਂ ਤੋਂ ਜਾਣੂ ਕਰਵਾਇਆ ਤੇ ਕੰਮ ਦੀ ਸਮੀਖਿਆ ਕੀਤੀ¢ ਜਿਲ੍ਹਾ ਪ੍ਰੋਗਰਾਮ ਅਫ਼ਸਰ ਸੂਰਜ ਪ੍ਰਕਾਸ਼ ਨੇ ਕਿਹਾ ਕਿ ਆਸ਼ਾ ਵਲੋਂ ਟੀਕਾਕਰਨ ਦੇ ਟਾਰਗੇਟ ਪੂਰੇ ਕੀਤੇ ਜਾਣ, ਮਹੀਨਾਵਾਰ ਮੀਟਿੰਗ ਸਮੇਂ ਸਿਰ ਕੀਤੀਆਂ ਜਾਣ¢ ਆਈ ਈ ਸੀ ਗਤੀਵਿਧੀਆਂ ਦੇ ਨੋਡਲ ਅਫ਼ਸਰ ਬੀ ਈ ਈ ਫਲੈਗ ਚਾਵਲਾ, ਸਿਹਤ ਸੁਪਰਵਾਈਜਰ ਸੁਖਰਾਜ ਸਿੰਘ ਅਤੇ ਚਮਕÏਰ ਸਿੰਘ ਨੇ ਕਿਹਾ ਕਿ ਸਿਹਤ ਜਾਗਰੂਕ ਗਤੀਵਿਧੀਆਂ ਵਿਚ ਤੇਜ਼ੀ ਲਿਆਈ ਜਾਵੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਵਿਸ਼ਿਆਂ ਦੀ ਜਾਣਕਾਰੀ ਦਿੱਤੀ ਜਾਵੇ¢ ਉਨ੍ਹਾਂ ਕਿਹਾ ਕਿ ਰਿਕਾਰਡ ਮੁਕੰਮਲ ਰੱਖਿਆ ਜਾਵੇ ਤੇ ਆਪਣੀਆਂ ਰਿਪੋਰਟਾਂ ਸਮੇਂ ਸਿਰ ਭੇਜੀਆਂ ਜਾਣ¢
ਪਿਛਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਗਾਇਆ ਅਗਲੀ ਖ਼ਬਰ ਪਿੰਡ ਦੱਦਾਹੂਰ 'ਚ 'ਆਪ' ਪਾਰਟੀ ਛੱਡ ਕੇ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਈ ਵਰਕਰ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।