06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਇੰਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਗਾਇਆ

ਅਜੀਤ ਡੈਸਕ 25-12-2025
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਸੁਖਬੀਰ ਕੌਰ ਕੁਲਾਰ ਤੇ ਮੈਨੇਜਮੈਂਟ ਪ੍ਰਧਾਨ ਕੰਵਰਦੀਪ ਸਿੰਘ ਕੁਲਾਰ ਦੁਆਰਾ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ 150 ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਗਾਇਆ | ਇਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਅੰਮਿ੍ਤਸਰ ਸਾਹਿਬ ਸ਼ਹਿਰ ਦੇ ਪ੍ਰਸਿੱਧ ਅਸਥਾਨ ਜਿਵੇਂ ਸ੍ਰੀ ਹਰਿਮੰਦਰ ਸਾਹਿਬ, ਜਲਿ੍ਹਆਂਵਾਲਾ ਬਾਗ ਤੇ ਸਾਡੇ ਪਿੰਡ ਦੀ ਯਾਤਰਾ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਤੇ ਜਲਿ੍ਹਆਂਵਾਲੇ ਬਾਗ ਤੋਂ ਆਪਣੇ ਇਤਿਹਾਸ ਤੇ ਸਾਡੇ ਪਿੰਡ ਤੋਂ ਆਪਣੇ ਸੱਭਿਆਚਾਰ ਦੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਕੰਵਰਦੀਪ ਸਿੰਘ ਕੁਲਾਰ ਨੇ ਇਸ ਟੂਰ ਦੀ ਅਗਵਾਈ ਕਰਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ 'ਚ ਰੱਖਦੇ ਹੋਏ ਇਸ ਤਰ੍ਹਾਂ ਦੇ ਪੋ੍ਰਗਰਾਮ ਉਲੀਕਦੇ ਰਹਿਣਗੇ |
ਪਿਛਲੀ ਖ਼ਬਰ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਮੈਂਬਰਾਂ ਵਲੋਂ ਵਿਧਾਇਕ ਕਾਕਾ ਬਰਾੜ ਨਾਲ ਮੁਲਾਕਾਤ ਅਗਲੀ ਖ਼ਬਰ ਸੀ.ਐਚ.ਸੀ. ਬਾਜਾਖਾਨਾ ਵਿਖੇ ਆਸ਼ਾ ਦੀ ਰੀਵਿਊ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।