06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਏ.ਡੀ.ਸੀ. ਵਲੋਂ ਜ਼ਿਲ੍ਹਾ ਪੱਧਰੀ ਐੱਸ.ਬੀ.ਆਈ.ਆਰ. ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ | <br/> 25-12-2025
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੱਧਰੀ ਐੱਸ.ਬੀ.ਆਈ. ਆਰ.ਸੇਟੀ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਏ.ਡੀ.ਸੀ. ਨੇ ਐੱਸ.ਬੀ.ਆਈ. ਆਰ.ਸੇਟੀ ਟ੍ਰੇਨਿੰਗ ਇੰਸਟੀਚਿਊਟ ਵਲੋਂ ਚਲਾਏ ਜਾ ਰਹੇ ਵੱਖ-ਵੱਖ ਰੁਜ਼ਗਾਰ ਕੋਰਸਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗ਼ਰੀਬ ਤੇ ਲੋੜਵੰਦ ਵਿਅਕਤੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਤੇ ਹੁਨਰਮੰਦ ਬਨਾਉਣ ਲਈ ਵੱਧ ਤੋਂ ਵੱਧ ਰੁਜ਼ਗਾਰ ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਜੋ ਵੀ ਲੋੜਵੰਦ ਸਿਖਲਾਈ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਆਪਣਾ ਖ਼ੁਦ ਦਾ ਕਿੱਤਾ ਸ਼ੁਰੂ ਕਰਨ ਲਈ ਕਰਜ਼ਾ ਦਿਵਾਉਣ ਵਿਚ ਸਹਾਇਤਾ ਕੀਤੀ ਜਾਵੇ ਤੇ ਸੰਬੰਧਿਤ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਪਾਸੋਂ ਕਰਜ਼ੇ ਨਾਲ ਸੰਬੰਧਿਤ ਦਸਤਾਵੇਜ਼ ਪ੍ਰਾਪਤ ਕਰਕੇ ਬੈਂਕਾਂ ਨੂੰ ਕਰਜ਼ਾ ਦੇਣ ਦੀ ਸਿਫ਼ਾਰਸ਼ ਕੀਤੀ ਜਾਵੇ | ਇਸ ਮੌਕੇ ਆਰ.ਸੇਟੀ (ਸਟੇਟ ਬੈਂਕ ਆਫ਼ ਇੰਡੀਆ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਾਇਰੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਬੇਰੁਜ਼ਗਾਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪਹਿਲੀ ਅਪ੍ਰੈਲ 2025 ਤੋਂ ਸਤੰਬਰ 2025 ਤੱਕ ਆਰ.ਸੇਟੀ ਸੰਸਥਾ ਵਲੋਂ 17 ਬੈਚਸ ਦੌਰਾਨ 493 ਔਰਤਾਂ ਤੇ ਮਰਦਾਂ ਨੂੰ ਆਤਮ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ, ਬਿਊਟੀ ਪਾਰਲਰ ਅਚਾਰ ਮੁਰੱਬੇ ਬਣਾਉਣ, ਟੇਲਰਿੰਗ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ | ਇਸ ਮੌਕੇ ਵਿਕਰਮ ਦੱਤ ਐੱਲ.ਡੀ.ਐੱਮ., ਡੀ.ਆਈ.ਸੀ. ਤੋਂ ਗੁਰਨਿਸ਼ਾਨ ਸਿੰਘ, ਡੀ.ਡੀ.ਐੱਮ. ਨਾਬਾਰਡ ਸੁਰੇਸ਼ ਕੁਮਾਰ, ਦਲਜੀਤ ਸਿੰਘ ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਤੇ ਅਸ਼ੋਕ ਕੁਮਾਰ ਫੈਕਲਟੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਬੰਟੀ ਰੋਮਾਣਾ ਨੂੰ ਸੁਪਨਿਆਂ 'ਚ ਮੈਂ ਹੀ ਨਜ਼ਰ ਆਉਂਦਾ ਹਾਂ- ਕੁਸ਼ਲਦੀਪ ਸਿੰਘ ਢਿੱਲੋਂ ਅਗਲੀ ਖ਼ਬਰ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।