03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਵਤਾਰ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਭਲਕੇ

ਅਜੀਤ ਡੈਸਕ 28-12-2025
ਕੋਟਕਪੂਰਾ, 27 ਦਸੰਬਰ (ਮੋਹਰ ਸਿੰਘ ਗਿੱਲ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 29 ਦਸੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਜੈਤੋ ਰੋਡ ਕੋਟਕਪੂਰਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਦੱਸਿਆ ਕਿ ਨਗਰ ਵਾਸੀਆਂ ਦੇ ਸਹਿਯੋਗ ਨਾਲ ਅਵਤਾਰ ਦਿਹਾੜੇ ਦੀ ਖੁਸ਼ੀ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕੀਤੇ ਗਏ, ਜਿੰਨਾਂ ਦਾ 29 ਦਸੰਬਰ ਨੂੰ ਭੋਗ ਪਾਉਣ ਉਪਰੰਤ ਦੁਪਹਿਰ ਠੀਕ 12:30 ਵਜੇ ਵਿਸ਼ਾਲ ਨਗਰ ਕੀਰਤਨ ਕੀਤਾ ਜਾਵੇਗਾ | ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਉਪਰੋਕਤ ਨਗਰ ਕੀਰਤਨ ਸੰਗਤ ਨੂੰ ਗੁਰਬਾਣੀ ਨਾਲ ਜੋੜਦਾ ਹੋਇਆ ਸ਼ਹਿਰ ਦੇ ਮੁੱਖ ਮਾਰਗਾਂ ਗੁਰਦੁਆਰਾ ਬਾਜ਼ਾਰ, ਪੁਰਾਣੀ ਦਾਣਾ ਮੰਡੀ, ਢੋਡਾ ਚੌਂਕ, ਮਹਿਤਾ ਚੌਂਕ, ਬੱਤੀਆਂ ਵਾਲਾ ਚੌਂਕ, ਬੱਸ ਅੱਡਾ, ਬਠਿੰਡਾ ਰੋਡ, ਜੋੜੀਆਂ ਚੱਕੀਆਂ, ਭਗਤ ਸਿੰਘ ਰੋਡ, ਜੈਤੋ ਚੁੰਗੀ, ਫੇਰੂਮਾਨ ਚੌਂਕ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ | ਇਸ ਦੌਰਾਨ ਸੰਗਤ ਵਲੋਂ ਥਾਂ ਥਾਂ ਗੁਰੂ ਕੇ ਲੰਗਰ ਵਰਤਾਏ ਜਾਣਗੇ |
ਪਿਛਲੀ ਖ਼ਬਰ ਕੈਂਸਰ ਪੀੜਤ ਗੁਰਮੀਤ ਸਿੰਘ ਬਰਾੜ ਨਹੀਂ ਰਹੇ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ, ਟਰੇਡ ਯੂਨੀਅਨਾਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪੂਰੇ ਪੰਜਾਬ 'ਚ ਰੋਸ ਧਰਨੇ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।