04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾਣਗੇ ਸਿਰਤੋੜ ਯਤਨ- ਢਿੱਲਵਾਂ

ਅਜੀਤ ਡੈਸਕ 28-12-2025
ਬਾਜਾਖਾਨਾ, 27 ਦਸੰਬਰ (ਜੀਵਨ ਗਰਗ)-ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਰਹੀਆਂ ਕਮਜ਼ੋਰੀਆਂ ਦੀ ਪੜਚੋਲ ਕਰਕੇ ਇਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਿਰਤੋੜ ਯਤਨ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੇ ਬਾਵਜੂਦ ਵੀ ਜੋ ਕਾਂਗਰਸ ਪਾਰਟੀ ਨੇ ਜੋ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਸਨ ਉਹ ਭਾਂਵੇ ਸਫ਼ਲ ਨਹੀਂ ਹੋ ਸਕੇ ਪ੍ਰੰਤੂ ਉਨ੍ਹਾਂ ਦੀ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਦੇ ਨਾਤੇ ਅੱਜ ਵੀ ਹੌਸਲੇ ਬੁਲੰਦ ਹਨ | ਕਾਂਗਰਸੀ ਆਗੂ ਨੇ ਕਿਹਾ ਕਿ ਹਲਕਾ ਜੈਤੋ 'ਚ ਕੁਝ ਲੋਕਾਂ ਵਲੋਂ ਪਾਰਟੀ ਵਰਕਰਾਂ ਨੂੰ ਨਿਰਾਸ਼ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਲਦੀ ਹੀ ਜੈਤੋ ਹਲਕੇ 'ਚ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਹੋਰ ਹੌਂਸਲੇ ਬੁਲੰਦ ਕਰਨ ਲਈ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਨੂੰ ਅੰਦਰੋ ਕਮਜ਼ੋਰ ਕਰਨ ਵਾਲੇ ਵਿਅਕਤੀਆਂ ਦੇ ਚਿਹਰੇ ਲੋਕਾਂ ਸਾਹਮਣੇ ਬੇਪਰਦ ਕੀਤੇ ਜਾਣਗੇ | ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਮੁੱਠ ਹੋ ਕੇ ਕੰਮ ਕਰਨ | ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਪਾਲ ਸਿੰਘ ਬਰਾੜ, ਸੈਕਟਰੀ ਲਾਭ ਸਿੰਘ, ਗੁਰਤੇਜ ਸਿੰਘ ਦਬੜੀਖਾਨਾ, ਪ੍ਰਧਾਨ ਜਗਜੀਤ ਸਿੰਘ ਝੱਖੜਵਾਲਾ, ਸਾਬਕਾ ਸਰਪੰਚ ਜਸਵੰਤ ਸਿੰਘ, ਰਣਜੀਤ ਸਿੰਘ ਘਾਰੂ, ਬੇਅੰਤ ਸਿੰਘ ਬੁਰਜ, ਗੁਰਸੇਵਕ ਸਿੰਘ ਗੋਂਦਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਰ. ਕੇ. ਵਿਜੇ ਬਲਾਕ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਕਿ੍ਸਮਸ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।