04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਆਰ. ਕੇ. ਵਿਜੇ ਬਲਾਕ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 28-12-2025
ਕੋਟਕਪੂਰਾ, 27 ਦਸੰਬਰ (ਮੋਹਰ ਸਿੰਘ ਗਿੱਲ)-ਨਵੀਆਂ ਨਿਯੁਕਤੀਆਂ 'ਚ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਜੁਝਾਰੂ ਆਰ.ਕੇ.ਵਿਜੇ ਨੂੰ ਐਸ.ਸੀ.ਵਿੰਗ ਦਾ ਬਲਾਕ ਕੋਆਰਡੀਨੇਟਰ ਲਗਾਇਆ ਗਿਆ ਹੈ | ਸੀਨੀਅਰ ਆਗੂਆਂ ਨੇ ਆਸ ਪ੍ਰਗਟਾਈ ਕਿ ਆਰ.ਕੇ. ਵਿਜੇ ਪਹਿਲਾਂ ਨਾਲੋਂ ਵੀ ਵਧ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ | ਇਸ ਮੌਕੇ ਨਵ ਨਿਯੁਕਤ ਬਲਾਕ ਕੋਆਰਡੀਨੇਟਰ ਆਰ.ਕੇ. ਵਿਜੇ ਨੇ ਇਸ ਨਿਯੁਕਤੀ ਬਦਲੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸ਼ੋਦੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਸਾਧੂ ਰਾਮ ਕੁਸਲਾ ਓ.ਐਸ.ਡੀ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਅਮਨਦੀਪ ਸਿੰਘ ਸੰਧੂ ਪੀ.ਏ., ਮਨਜੀਤ ਸ਼ਰਮਾ ਜ਼ਿਲ੍ਹਾ ਸਕੱਤਰ ਸ਼ੋਸ਼ਲ ਮੀਡੀਆ, ਬਲਾਕ ਪ੍ਰਧਾਨ ਚਤਰ ਸਿੰਘ ਸ਼ਹਿਰੀ ਕੋਟਕਪੂਰਾ, ਤੇਜਾ ਸਿੰਘ, ਕੁਲਬੀਰ ਸਿੰਘ ਆਦਿ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਹੋਰ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ |
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾਣਗੇ ਸਿਰਤੋੜ ਯਤਨ- ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।