04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 28-12-2025
ਪੰਜਗਰਾੲੀਂ ਕਲਾਂ, 27 ਦਸੰਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਫ਼ਤਿਹ) ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਥਾਨਕ ਬੱਸ ਅੱਡੇ 'ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਸਰਾਂ ਅਤੇ ਬਲਜਿੰਦਰ ਸਿੰਘ ਗੱਗਾ ਨੇ ਦੱਸਿਆ ਕਿ ਯੂਨੀਅਨ ਵਲੋਂ ਪਿਛਲੇ ਕੁਝ ਸਾਲਾਂ ਤੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਜਿੱਥੇ ਸੰਗਤਾਂ ਨੂੰ ਦੁੱਧ ਦਾ ਲੰਗਰ ਛਕਾਇਆ ਜਾਂਦਾ ਹੈ ਉੱਥੇ ਪੂਰਾ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਂਦੀਆਂ ਹਨ | ਇਸ ਦੇ ਲਈ ਜਿੱਥੇ ਪਿੰਡ ਵਾਸੀਆਂ ਦਾ ਸਹਿਯੋਗ ਮਿਲਦਾ ਹੈ ਉਥੇ ਸ਼ਰਾਬ ਦੇ ਠੇਕੇਦਾਰ ਅਤੇ ਮੀਟ ਦੇ ਦੁਕਾਨਦਾਰਾਂ ਵਲੋਂ ਵੀ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ | ਇਸ ਮੌਕੇ ਸੁਖਮੰਦਰ ਸਿੰਘ ਮੰਦੀ, ਜਸਵਿੰਦਰ ਸਿੰਘ ਬਰਾੜ, ਸੁਖਮੰਦਰ ਸਿੰਘ ਬਰਾੜ, ਰਣਜੀਤ ਸਿੰਘ ਬਰਾੜ, ਨਸੀਬ ਸਿੰਘ ਸਰਾਂ, ਬਿੱਟੂ ਬਰਾੜ, ਰੂਪ ਸਿੰਘ ਬਰਾੜ, ਦੇਵ ਨੰਬਰਦਾਰ, ਜਗਤਾਰ ਸਿੰਘ ਬਰਾੜ, ਮੱਖਣ ਸਿੰਘ ਬਰਾੜ, ਕੋਮਲ ਸਿੰਘ, ਮੰਗਲ ਸਿੰਘ ਨੇ ਰਾਹਗੀਰਾਂ ਨੂੰ ਦੁੱਧ ਛਕਾਉਣ ਦੀ ਸੇਵਾ ਕੀਤੀ |
ਪਿਛਲੀ ਖ਼ਬਰ ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਨੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਫ਼ਲੈਕਸ ਲਗਾਏ ਅਗਲੀ ਖ਼ਬਰ ਸਰਕਾਰੀ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।